ਅਮਨਪ੍ਰੀਤ ਕੌਰ ਰਾਏ ਨੇ ਬੀਐੱਸਸੀ ਨਰਸਿੰਗ ’ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ ਅਮਨਪ੍ਰੀਤ ਕੌਰ ਰਾਏ ਨੇ ਬੀਐੱਸਸੀ ਨਰਸਿੰਗ ਚੌਥਾ ਸਾਲ (ਸੱਤਵਾਂ ਸੈਮਸਟਰ) ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ
Publish Date: Sat, 19 Sep 2026 03:44 PM (IST)
Updated Date: Sat, 19 Sep 2026 03:44 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠਾਂ ਚੱਲ ਰਹੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਬੀਐੱਸਸੀ ਨਰਸਿੰਗ ਚੌਥੇ ਸਾਲ (ਸੱਤਵਾਂ ਸੈਮਸਟਰ) ਦੀ ਕਲਾਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 100 ਫ਼ੀਸਦੀ ਨਤੀਜਾ ਪ੍ਰਾਪਤ ਕੀਤਾ ਹੈ। ਪ੍ਰਿੰਸੀਪਲ ਰਮਨਦੀਪ ਕੌਰ ਨੇ ਦੱਸਿਆ ਕਿ ਬੀਐੱਸਸੀ ਨਰਸਿੰਗ ਚੌਥੇ ਸਾਲ ਦੀ ਇਸ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਵਧੀਆ ਕਾਰਗੁਜ਼ਾਰੀ ਦਿਖਾਈ ਅਤੇ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ। ਉਨ੍ਹਾਂ ਦੱਸਿਆ ਕਿ ਅਮਨਪ੍ਰੀਤ ਕੌਰ ਰਾਏ ਪੁੱਤਰੀ ਹਰਵਿੰਦਰ ਸਿੰਘ-ਮਨਜੀਤ ਕੌਰ ਨਵਾਂਸ਼ਹਿਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਕਲਾਸ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਦੂਜਾ ਸਥਾਨ ਅੰਜਲੀ ਪੁੱਤਰੀ ਕੁਲਵਿੰਦਰ ਸਿੰਘ-ਸੁਖਜਿੰਦਰ ਕੌਰ ਸਿੰਬਲੀ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਤੀਜਾ ਸਥਾਨ ਪ੍ਰਨੀਤ ਕੌਰ ਪੁੱਤਰੀ ਕੁਲਵਿੰਦਰ ਸਿੰਘ-ਰੁਪਿੰਦਰ ਕੌਰ ਤਰਨਤਾਰਨ ਨੇ ਹਾਸਲ ਕੀਤਾ ਹੈ। ਕਾਲਜ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਇਸ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਟਰੱਸਟ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਬੀਐੱਸਸੀ ਨਰਸਿੰਗ ਚੌਥੇ ਸਾਲ (ਸੱਤਵਾਂ ਸੈਮਸਟਰ) ਦੇ ਸਮੂਹ ਵਿਦਿਆਰਥੀਆਂ, ਵਿਸ਼ੇਸ਼ ਤੌਰ ’ਤੇ ਕਲਾਸ ਦੀਆਂ ਟੌਪਰ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਦੀ ਪ੍ਰਿੰਸੀਪਲ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ, ਲਗਨ ਅਤੇ ਅਧਿਆਪਕਾਂ ਦੀ ਸਹੀ ਅਗਵਾਈ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਸਮੂਹ ਨਰਸਿੰਗ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਪੜ੍ਹਾਈ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸੁਖਮਿੰਦਰ ਕੌਰ ਉੱਭੀ, ਰਾਬੀਆ ਹਾਟਾ, ਪੈਰੀ ਚੁੰਬਰ ਕਲਾਸ ਇੰਚਾਰਜ, ਹਰਦੀਪ ਕੌਰ, ਅਮਨਦੀਪ ਕੌਰ, ਨਿਵੇਦਤਾ ਸ਼ਰਮਾ, ਹਰਲੀਨ ਕੌਰ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ। ਕਾਲਜ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਟੌਪਰ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।