ਅਮਰਦੀਪ ਕਾਲਜ਼ ਦਾ ਬੀਐੱਸਸੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ
ਅਮਰਦੀਪ ਕਾਲਜ਼ ਦਾ ਬੀਐੱਸਸੀ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ
Publish Date: Thu, 16 Apr 2026 05:38 PM (IST)
Updated Date: Fri, 17 Apr 2026 04:10 AM (IST)

16ਐਨਐਸਆਰ08ਪੀ ਅਮਰਦੀਪ ਸਿੰਘ ਸ਼ੇਰਗਿੱਲ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ। ਪੰਜਾਬੀ ਜਾਗਰਣ ਦੇਸ ਰਾਜ ਬੰਗਾ, ਪੰਜਾਬੀ ਜਾਗਰਣ ਮੁਕੰਦਪੁਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀਐੱਸਸੀ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਬੀਐੱਸਸੀ (ਮੈਡੀਕਲ) ਦੀ ਵਿਦਿਆਰਥਣ ਸਿਮਰਨਜੀਤ ਪੁੱਤਰੀ ਮਨਜੀਤ ਰਾਜ ਵਾਸੀ ਪਿੰਡ ਪਾਲਾਂ ਨੇ 73.6 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਲਾਸ ਅਤੇ ਜ਼ਿਲ੍ਹੇ ਚੋਂ ਪਹਿਲਾ ਸਥਾਨ ਤੇ ਵਿਦਿਆਰਥਣ ਰਵਨੀਤ ਕੌਰ ਪੁੱਤਰੀ ਮਦਨ ਲਾਲ ਵਾਸੀ ਪਿੰਡ ਰਸੂਲਪੁਰ ਨੇ 71.6 ਫੀਸਦੀ ਅੰਕ ਹਾਸਲ ਕਰਕੇ ਕਲਾਸ ਵਿਚੋਂ ਦੂਸਰਾ ਅਤੇ ਜ਼ਿਲ੍ਹੇ ਚੋਂ ਤੀਜਾ ਸਥਾਨ, ਵਿਦਿਆਰਥਣ ਮਨਦੀਪ ਕੌਰ ਪੁੱਤਰੀ ਅਸ਼ੋਕ ਕੁਮਾਰ ਵਾਸੀ ਪਿੰਡ ਰਸੂਲਪੁਰ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਲਾਸ ਚੋਂ ਤੀਸਰਾ ਅਤੇ ਜ਼ਿਲ੍ਹੇ ਚੋਂ ਚੌਥਾ ਸਥਾਨ ਹਾਸਲ ਕੀਤਾ।ਹੈ। ਇਸੇ ਤਰ੍ਹਾਂ ਬੀਐੱਸਸੀ (ਨਾਨ-ਮੈਡੀਕਲ) ਦੀ ਵਿਦਿਆਰਥਣ ਲਵਪ੍ਰੀਤ ਪੁੱਤਰੀ ਵਿਜੇ ਕੁਮਾਰ ਵਾਸੀ ਪਿੰਡ ਮੁਕੰਦਪੁਰ ਨੇ 71.2 ਫੀਸਦੀ ਅੰਕ ਪ੍ਰਾਪਤ ਕਰਕੇ ਕਲਾਸ ਚੋਂ ਪਹਿਲਾ ਅਤੇ ਜ਼ਿਲ੍ਹੇ ਚੋਂ ਚੌਥਾ ਸਥਾਨ, ਵਿਦਿਆਰਥਣ ਵਿਸ਼ਾਲੀ ਪੁੱਤਰੀ ਰਮੇਸ਼ ਕੁਮਾਰ ਵਾਸੀ ਪਿੰਡ ਭਰੋਮਜਾਰਾ ਨੇ 60.8 ਫ਼ੀਸਦੀ ਅੰਕ ਹਾਸਲ ਕਰਕੇ ਕਲਾਸ ਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਵਿਭਾਗ ਦੇ ਇੰਚਾਰਜ ਡਾ. ਆਸ਼ਿਮਾ ਪਾਸੀ, ਡਾ. ਸੰਗੀਤਾ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।