ਅਮਰਦੀਪ ਕਾਲਜ ਦੇ ਐੱਮਕਾਮ ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ
ਅਮਰਦੀਪ ਕਾਲਜ ਦੇ ਐੱਮਕਾਮ ਸਮੈਸਟਰ ਤੀਸਰਾ ਦਾ ਨਤੀਜਾ ਸ਼ਾਨਦਾਰ
Publish Date: Thu, 02 Apr 2026 03:57 PM (IST)
Updated Date: Fri, 03 Apr 2026 04:02 AM (IST)
ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਐੱਮਕਾਮ ਦੇ ਸਮੈਸਟਰ ਤੀਸਰਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਕਾਲਜ ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਕੋਮਲ ਪੁੱਤਰੀ ਰਾਜਿੰਦਰ ਕੁਮਾਰ ਵਾਸੀ ਔੜ ਅਤੇ ਰੂਬਲ ਸਿਆਣ ਪੁੱਤਰੀ ਗੁਰਵਿੰਦਰ ਸਿੰਘ ਵਾਸੀ ਜਗਤਪੁਰ ਨੇ 76.4 ਫੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ਤੇ ਕਲਾਸ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਸੰਜਨਾ ਪੁੱਤਰੀ ਸੰਤੋਖ਼ ਰਾਮ ਵਾਸੀ ਸੂੰਢ ਨੇ 75.5 ਫੀਸਦੀ ਅੰਕ ਪ੍ਰਾਪਤ ਕਰ ਕੇ ਕਲਾਸ ਚੋਂ ਦੂਸਰਾ ਸਥਾਨ ਹਾਸਲ ਕੀਤਾ ਤੇ ਸੁਖਵਿੰਦਰ ਕੌਰ ਪੁੱਤਰੀ ਕੁਲਵਿੰਦਰ ਸਿੰਘ ਵਾਸੀ ਮੁਕੰਦਪੁਰ ਨੇ 74.5 ਫੀਸਦੀ ਅੰਕ ਪ੍ਰਾਪਤ ਕਰਕੇ ਕਲਾਸ ਚੋਂ ਤੀਸਰਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।