ਅਮਰਦੀਪ ਮੁਕੰਦਪੁਰ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਅਮਰਦੀਪ ਮੁਕੰਦਪੁਰ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Tue, 17 Mar 2026 03:12 PM (IST)
Updated Date: Wed, 18 Mar 2026 04:01 AM (IST)
17ਐਨਐਸਆਰ14ਪੀ ਅਮਰਦੀਪ ਕਾਲਜ ਮੁਕੰਦਪੁਰ ਦੀਆਂ ਹੋਣਹਾਰ ਵਿਦਿਆਰਥਣਾਂ। ਪੰਜਾਬੀ ਜਾਗਰਣ ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐੱਮਕਾਮ ਸਮੈਸਟਰ ਪਹਿਲਾ ਦੇ ਨਤੀਜਿਆਂ ’ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਪੂਜਾ ਪੁੱਤਰੀ ਬਲਵੀਰ ਸਿੰਘ ਵਾਸੀ ਪਿੰਡ ਢਾਹਾਂ ਨੇ 77.3 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਕਲਾਸ ਚੋਂ ਪਹਿਲਾ ਸਥਾਨ ਹਾਸਲ ਕੀਤਾ। ਵਿਦਿਆਰਥਣ ਵਿਸ਼ਾਲੀ ਪੁੱਤਰੀ ਸੁਦਾਗਰ ਰਾਮ ਵਾਸੀ ਪਿੰਡ ਛੋਕਰਾਂ ਨੇ 75.5 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਕਲਾਸ ਚੋਂ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਤਾਨੀਆ ਪੁੱਤਰੀ ਸਤਨਾਮ ਵਾਸੀ ਪਿੰਡ ਕੱਟ ਨੇ 74 ਪ੍ਰਤੀਸ਼ਤ ਅੰਕ ਹਾਸਲ ਕਰਕੇ ਕਲਾਸ ਚੋਂ ਤੀਸਰਾ ਸਥਾਨ ਹਾਸਲ ਕੀਤਾ। ਪ੍ਰਿੰ. ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।