ਅਮਰਜੀਤ ਸਿੰਘ ਪ੍ਰਧਾਨ ਅਤੇ ਸਤਨਾਮ ਸਿੰਘ ਨੌਰਾ ਨੂੰ ਕੀਤਾ ਸਨਮਾਨਿਤ
ਅਮਰਜੀਤ ਸਿੰਘ ਪ੍ਰਧਾਨ ਅਤੇ ਸਤਨਾਮ ਸਿੰਘ ਨੌਰਾ ਨੂੰ ਕੀਤਾ ਸਨਮਾਨਿਤ
Publish Date: Fri, 30 Jan 2026 05:11 PM (IST)
Updated Date: Sat, 31 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਵੱਲੋਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਓਲਾਥ ਕੈਂਨਸਸ ਸਿਟੀ ਅਮਰੀਕਾ ਦੇ ਪ੍ਰਧਾਨ ਅਮਰਜੀਤ ਸਿੰਘ ਨੂੰ ਜੀ ਆਇਆਂ ਨੂੰ ਕਿਹਾ ਅਤੇ ਇਥੇ ਚੱਲਦੀਆਂ ਵੱਖ-ਵੱਖ ਸੰਸਥਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਅਮਰਜੀਤ ਸਿੰਘ ਪ੍ਰਧਾਨ ਅਤੇ ਸਤਨਾਮ ਸਿੰਘ ਨੌਰਾ ਕੈਨੇਡਾ ਦਾ ਸਨਮਾਨ ਕੀਤਾ। ਅਮਰਜੀਤ ਸਿੰਘ ਪ੍ਰਧਾਨ ਨੇ ਇਸ ਸਨਮਾਨ ਲਈ ਧੰਨਵਾਦ ਕਰਦਿਆਂ ਗੁਰੂ ਨਾਨਕ ਮਿਸ਼ਨ ਹਸਪਤਾਲ ਅਤੇ ਵਿੱਦਿਅਕ ਸੰਸਥਾਵਾਂ ਵੱਲੋਂ ਦਿੱਤੀਆਂ ਜਾ ਰਹੀਆਂ ਮੈਡੀਕਲ ਅਤੇ ਸਿੱਖਿਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਟਰੱਸਟ ਦੇ ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਦਵਿੰਦਰ ਸਿੰਘ ਢਿੱਲੋਂ, ਸਤਵਿੰਦਰ ਸਿੰਘ, ਰਾਜੂ ਨੌਰਾ, ਚਰਨਜੀਤ ਸਿੰਘ, ਮਹਿੰਦਰਪਾਲ ਸਿੰਘ ਸੁਪਰਡੈਂਟ ਹਾਜ਼ਰ ਸਨ।