ਨਸ਼ਿਆਂ ਦੇ ਖਾਤਮੇ ਲਈ ਅਮਿਤ ਸ਼ਾਹ ਦਾ ਦ੍ਰਿੜ੍ਹ ਸੰਕਲਪ ਪੰਜਾਬ ਲਈ ਉਮੀਦ ਦੀ ਕਿਰਨ : ਲੱਕੀ ਨਸ਼ਿਆਂ ਦੇ ਖਾਤਮੇ ਲਈ ਅਮਿਤ ਸ਼ਾਹ ਦਾ ਦ੍ਰਿੜ੍ਹ ਸੰਕਲਪ ਪੰਜਾਬ ਲਈ ਉਮੀਦ ਦੀ ਕਿਰਨ: ਰਾਜਵਿੰਦਰ ਲੱਕੀ
Publish Date: Thu, 01 Oct 2026 06:45 PM (IST)
Updated Date: Thu, 01 Oct 2026 06:48 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿਖੇ ਹੋਈ ਰੈਲੀ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਮਿਤ ਸ਼ਾਹ ਵੱਲੋਂ ਪ੍ਰਗਟ ਕੀਤੇ ਦ੍ਰਿੜ੍ਹ ਸੰਕਲਪ ਦਾ ਸਵਾਗਤ ਕੀਤਾ। ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਇਸ ਦਿਸ਼ਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦਾ ਸੰਕਲਪ ਬਹੁਤ ਮਹੱਤਵਪੂਰਨ ਹੈ। ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਭਾਜਪਾ ਵਰਕਰ ਇਸ ਮੁਹਿੰਮ ਵਿੱਚ ਪੂਰੀ ਤਨਦੇਹੀ ਨਾਲ ਯੋਗਦਾਨ ਪਾਉਣਗੇ। ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾ ਕੇ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਸਾਡਾ ਸਾਂਝਾ ਟੀਚਾ ਹੋਣਾ ਚਾਹੀਦਾ ਹੈ। ਲੱਕੀ ਨੇ ਕਿਹਾ ਕਿ ਨਸ਼ਾ ਪੰਜਾਬ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਵੱਡੀ ਚੁਣੌਤੀ ਹੈ। ਇਸ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਅਤੇ ਰਚਨਾਤਮਕ ਸਰਗਰਮੀਆਂ ਨਾਲ ਜੋੜਨ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਮੂਹਿਕ ਕੋਸ਼ਿਸ਼ਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਭਾਰਤੀ ਜਨਤਾ ਪਾਰਟੀ ਦੇ ਵਰਕਰ ਲੋਕਾਂ ਨਾਲ ਮਿਲ ਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਦੇ ਰਹਿਣਗੇ।