ਬਾਬਾ ਜਵਾਹਰ ਸਿੰਘ ਦੇ ਅਸਥਾਨ ’ਤੇ ਸਾਲਾਨਾ ਮੇਲਾ ਕਰਵਾਇਆ
ਬਾਬਾ ਜਵਾਹਰ ਸਿੰਘ ਦੇ ਅਸਥਾਨ 'ਤੇ ਸਲਾਨਾ ਮੇਲਾ ਕਰਵਾਇਆ।
Publish Date: Tue, 10 Feb 2026 04:44 PM (IST)
Updated Date: Wed, 11 Feb 2026 04:00 AM (IST)
ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ, ਕਾਠਗੜ੍ਹ : ਬਾਬਾ ਜਵਾਹਰ ਸਿੰਘ ਜੀ ਦੇ ਪਾਵਨ ਅਸਥਾਨ ਜੱਟ ਮਾਜਰੀ ਰੱਤੇਵਾਲ ਵਿਖੇ ਸਲਾਨਾ ਜੋੜ ਮੇਲਾ ਸ਼ਰਧਾ ਭਾਵਨਾ ਨਾਲ ਕਰਵਾਇਆ। ਮੇਜਰ ਸਿੰਘ ਵਾਈਸ ਪ੍ਰਧਾਨ ਟੈਂਪੂ ਯੂਨੀਅਨ ਨੇ ਦੱਸਿਆ ਕਿ ਸਮੂਹ ਇਲਾਕਾ ਨਿਵਾਸੀਆਂ ਅਤੇ ਪਿੰਡ ਦੀ ਸੰਗਤ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਜਵਾਹਰ ਸਿੰਘ ਜੀ ਦੇ ਪਾਵਨ ਅਸਥਾਨ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਸਵੇਰੇ ਸਭ ਤੋਂ ਪਹਿਲਾਂ ਨਿਸ਼ਾਨ ਸਾਹਿਬ ਨੂੰ ਨਵੇਂ ਚੋਲੇ ਪਹਿਨਾਏ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਬੀਬੀ ਬੇਅੰਤ ਕੌਰ ਖਾਲਸਾ ਬਠਿੰਡਾ ਵਾਲਿਆਂ ਦੇ ਢਾਡੀ ਜਥੇ ਨੇ ਵਾਰਾਂ ਗਾ ਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਮੇਲੇ ਦੌਰਾਨ ਚਾਹ, ਪਕੌੜੇ ਤੇ ਮਠਿਆਈ ਦੇ ਲੰਗਰ ਅਟੁੱਟ ਵਰਤਾਏ ਗਏ।। ਇਸ ਮੌਕੇ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ, ਹਰਨੇਕ ਸਿੰਘ, ਦਲਜੀਤ ਸਿੰਘ, ਜਸਪਾਲ ਸਿੰਘ, ਗੱਜਣ ਸਿੰਘ, ਭਜਨ ਲਾਲ, ਗਿ. ਕੰਧਾਰਾ ਸਿੰਘ ਪੰਨੂ, ਸਰਪੰਚ ਦਲਜੀ ਲੱਡੂ, ਬਲਦੇਵ ਸਿੰਘ, ਤੇਜਾ ਸਿੰਘ, ਕੇਵਲ ਕ੍ਰਿਸ਼ਨ, ਸੁਰਿੰਦਰ ਸਿੰਘ ਤੇ ਸੰਗਤ ਹਾਜ਼ਰ ਸੀ।।