- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਦਾ ਮਾਹੌਲ ਬਣਿਆ-ਚੰਨੀ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਿੰਡ ਗੁਣਾਚੌਰ ਵਿਖੇ ਪੁੱਜੇ। ਉਹ ਇਸ ਪਿੰਡ ਵਿਚ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਹੁਸਨ ਲਾਲ ਸਾਬਕਾ ਆਈਏਐੱਸ ਦੇ ਘਰ ਵਿਖੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੇ ਆਸਾਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਵਿਰੋਧੀ ਧਿਰਾਂ ਦਾ ਕੋਈ ਵੀ ਨਾਅਰਾ ਅਤੇ ਲਾਰਾ ਨਹੀਂ ਚੱਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਲਈ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਚਾਹੀਦੀ ਹੈ। ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਕੁੱਟਿਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ ਜਾਰੀ ਹੋਣ ਤੇ ਤੰਜ ਕੱਸਦੇ ਹੋਏ ਕਿਹਾ ਕਿ ਇਹ 40 ਚੋਰ ਤੇ ਅਲੀ ਬਾਬਾ ਕੇਜਰੀਵਾਲ ਦਿੱਲੀ ਬੈਠਾ ਹੈ। ਇਸ ਮੌਕੇ ਪੁੱਜੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਬੰਗਾ ਤੋਂ ਮਜ਼ਬੂਤ ਉਮੀਦਵਾਰ ਵਜੋਂ ਅੱਗੇ ਆਏ ਹੁਸਨ ਲਾਲ ਦਾ ਸਹਿਯੋਗ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਹੁਸਨ ਲਾਲ ਦਾ ਸਮੁੱਚਾ ਵਿਅਕਤੀਤਵ ਪਾਰਦਰਸ਼ੀ ਅਤੇ ਲੋਕਾਂ ਨੂੰ ਸਮਰਪਿਤ ਰਿਹਾ ਹੈ।