ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕੀਤਾ ਜਾਗਰੂਕ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਪਿੰਡ ਲਧਾਣਾ ਉੱਚਾ 'ਚ ਜਾਗਰੂਕਤਾ ਕੈਂਪ ਲਗਾਇਆ
Publish Date: Tue, 06 Oct 2026 03:54 PM (IST)
Updated Date: Tue, 06 Oct 2026 03:56 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ. ਲੇਖ ਰਾਜ ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲ੍ਹੇ ਚ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸਦੇ ਸੁਚੱਜੇ ਪ੍ਰਬੰਧਾਂ ਲਈ ਪਿੰਡ ਲਧਾਣਾ ਉੱਚਾ ਵਿਖੇ ਕੈਂਪ ਲਗਾਇਆ। ਜਿਸ ਦੌਰਾਨ ਡਾ. ਲਛਮਣ ਦਾਸ ਖੇਤੀਬਾੜੀ ਅਫਸਰ ਬੰਗਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਦੇ ਨਾਲ-ਨਾਲ ਜਮੀਨ ਵਿਚ ਖੁਰਾਕੀ ਤੱਤਾਂ ਦੀ ਘਾਟ ਹੁੰਦੀ ਹੈ ਤੇ ਪ੍ਰਤੀ ਏਕੜ 3000 ਰੁਪਏ ਤੱਕ ਦਾ ਵਿੱਤੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਬਲਾਕ ਵਿਚ ਸਾਲ 2023 ਤੋਂ 2026 ਤੱਕ 385 ਮਸ਼ੀਨਾਂ ਸਬਸਿਡੀ ਤੇ ਕਿਸਾਨਾਂ ਦੇ ਖੇਤਾਂ ਵਿਚ ਕੰਮ ਰਹੀਆਂ ਹਨ। ਜਿਨ੍ਹਾਂ ਨਾਲ ਪਰਾਲੀ ਸਾੜੇ ਬਿਨਾਂ ਕਣਕ ਦੀ ਬਿਜਾਈ ਹੁੰਦੀ ਹੈ। ਉਨ੍ਹਾਂ ਕਣਕ ਵਿਚ ਡੀਏਪੀ ਖਾਦ ਦੇ ਬਦਲ ਵਜੋਂ ਹੋਰ ਖਾਦਾਂ ਵਰਤਣ ਦੀ ਸਲਾਹ ਦਿੱਤੀ। ਸੁਰਿੰਦਰ ਪਾਲ ਸਿੰਘ ਖੇਤੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਕਣਕ ਅਤੇ ਹੋਰ ਹਾੜ੍ਹੀ ਫਸਲਾਂ ਦੇ ਸਬਸਿਡੀ ਤੇ ਬੀਜ਼ਾਂ ਬਾਰੇ ਜਾਣਕਾਰੀ ਦਿੱਤੀ। ਵਿਰਕਮ ਸਿੰਘ ਖੇਤੀ ਵਿਸਥਾਰ ਅਫ਼ਸਰ ਨੇ ਪੀਐਮ ਕਿਸਾਨ ਅਤੇ ਐਗਰੀ ਸਟਾਕ ਆਈਡੀ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸੰਦੀਪ ਗੰਗੜ, ਜਸਪਾਲ ਸਿੰਘ, ਨਵਜੀਵਨ ਸਿੰਘ, ਸੰਤੋਖ ਸਿੰਘ, ਵਿਕਰਮ ਸਿੰਘ, ਹਰਚਰਨਜੀਤ ਸਿੰਘ, ਤਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਸੁਖਵਿੰਦਰ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।