- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵਾਂਸ਼ਹਿਰ 'ਚ ਯੂਧ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਨਵਾਂਸ਼ਹਿਰ : ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਸੈਮੀਨਾਰ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ ਦੇ ਵਿਸ਼ਾਲ ਸੈਮੀਨਾਰ ਹਾਲ ਵਿਖੇ ਕਰਵਾਇਆ। ਇਸ ਮੌਕੇ ਵੱਖ-ਵੱਖ ਪਿੰਡਾਂ ਸ਼ਹਿਰਾਂ ਵਾਰਡਾਂ ਦੇ ਪੰਚ ਸਰਪੰਚ ਵਿਲੇਜ ਡਿਫੈਂਸ ਕਮੇਟੀ ਮੈਂਬਰ ਦੇ ਅਹੁਦੇਦਾਰ ਕੋਆਰਡੀਨੇਟਰ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਟੀਮ ਵਿਚੋਂ ਮੁੱਖ ਮਹਿਮਾਨ ਵਜੋਂ ਆਪ ਦੇ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ, ਤਕਨੀਕੀ ਸਿੱਖਿਆ ਵਿਭਾਗ ਦੇ ਉਪ ਚੇਅਰਮੈਨ ਅਤੇ ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ ਅਤੇ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਜਲਵਾਹਾ, ਲਖਵਿੰਦਰ ਸਿੰਘ ਲੱਖੀ ਸਿਕੰਦਰਪੁਰੀਆ ਸੀਨੀਅਰ ਆਪ ਆਗੂ ਪੰਜਾਬ, ਡੀਐੱਸਪੀ ਪੰਕਜ ਸ਼ਰਮਾ ਅਤੇ ਐੱਸਡੀਐੱਮ ਅਨਮਜੋਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੋਬੀ ਕੰਗ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ ਤਹਿਤ 551 ਦਿਨ ਪੂਰੇ ਹੋਣ ਤੇ ਅਤੇ ਅਤੇ 76982 ਨਸ਼ਾ ਤਸਕਰ ਜੇਲ੍ਹਾਂ ਵਿੱਚ ਸੁੱਟੇ ਗਏ ਅਤੇ ਜਿਨ੍ਹਾਂ ਵੱਲੋਂ ਨਸ਼ੇ ਦਾ ਜਹਿਰ ਵੇਚ ਕੇ ਆਪਣੀਆਂ ਪ੍ਰਾਪਰਟੀਆਂ ਬਣਾਈਆਂ।
ਉਨ੍ਹਾਂ ਦੇ ਮਕਾਨਾਂ ’ਤੇ ਪੀਲਾ ਪੰਜਾ ਚਲਾਇਆ ਅਤੇ ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਮੁੱਢ ਤੋਂ ਖਤਮ ਨਹੀਂ ਹੋ ਜਾਂਦਾ। ਇਸ ਮੌਕੇ ਲਲਿਤ ਮੋਹਨ ਪਾਠਕ ਵੱਲੋਂ ਦੱਸਿਆ ਗਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਇੱਕ ਇਮਾਨਦਾਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਇਹ ਪ੍ਰਣ ਕੀਤਾ ਗਿਆ ਹੈ ਕਿ ਜਦ ਤੱਕ ਪੰਜਾਬ ਵਿੱਚ ਨਸ਼ਾ ਪੂਰੀ ਤਰਹਾਂ ਖਤਮ ਨਹੀਂ ਹੋ ਜਾਂਦਾ ਉਦੋਂ ਤੱਕ ਇਹ ਮੁਹਿੰਮ ਜਾਰੀ ਰਹੇਗੀ ਅਤੇ ਹੁਣ ਇਹ ਆਰ ਪਾਰ ਦੀ ਲੜਾਈ ਹੈ। ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰਸਟ ਅਤੇ ਆਪ ਦੇ ਸੀਨੀਅਰ ਆਗੂ ਲਖਵਿੰਦਰ ਸਿੰਘ ਲੱਖੀ ਸਿਕੰਦਰਪੁਰੀਆ ਵੱਲੋਂ ਕਿਹਾ ਗਿਆ ਕਿ ਆਓ ਆਪਾਂ ਰਲ ਮਿਲ ਕੇ ਨਸ਼ੇ ਦੇ ਕੋੜ ਨੂੰ ਖਤਮ ਕਰੀਏ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਈਏ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਾਸਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ ਨਵੇਂ ਜਿੰਮ ਖੋਲੇ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਕੇ ਖੇਡਾਂ ਨਾਲ ਜੁੜੇ ਅਤੇ ਖੇਡਾਂ ਵਤਨ ਪੰਜਾਬ ਦੀਆਂ ਵਿਚ ਵੀ ਪੰਜਾਬ ਦੇ ਖਿਡਾਰੀਆਂ ਵੱਲੋਂ ਬਹੁਤ ਮੱਲਾਂ ਮਾਰੀਆਂ ਹਨ ਅਤੇ ਪੰਜਾਬ ਸਰਕਾਰ ਖੇਡਾਂ ਵਾਸਤੇ ਕਰੋੜਾਂ ਰੁਪਏ ਖਰਚ ਰਹੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਸੰਜੀਵ ਕੁਮਾਰ ਚੇਚੀ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਸੁੱਖ ਸਹੂਲਤਾਂ ਦੇ ਰਹੀ ਹੈ। ਕਿਸਾਨਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਮਾਵਾਂ ਧੀਆਂ ਦੇ ਸਤਿਕਾਰ ਯੋਜਨਾ ਤਹਿਤ ਖਾਤਿਆਂ ਵਿਚ ਰਾਸ਼ੀ ਪਾਈ ਜਾ ਰਹੀ ਹੈ। ਬਿਨਾਂ ਰਿਸ਼ਵਤ ਤੋਂ ਮੈਰਿਟ ਦੇ ਆਧਾਰ ’ਤੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਆਓ ਆਪਾਂ ਪੰਜਾਬ ਵਿੱਚੋਂ ਨਸ਼ਾ ਮੁੱਢ ਤੋਂ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਾਰਸ ਬਣੀਏ ਅਤੇ ਜਿੱਥੇ ਵੀ ਕੋਈ ਨਸ਼ਾ ਵੇਚਦਾ ਹੈ, ਉਸ ਦੀ ਸੂਚਨਾ ਤੁਰੰਤ ਪੁਲਿਸ ਥਾਣੇ ਦਿੱਤੀ ਜਾਵੇ ਤਾਂ ਜੋ ਆਪਾਂ ਮੁੜ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕੀਏ ਅਤੇ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ। ਉਨ੍ਹਾਂ ਨੂੰ ਰੈੱਡ ਕਰਾਸ ਸੈਂਟਰ ਤੇ ਨਸ਼ਾ ਛਡਾਊ ਕੇਂਦਰਾਂ ਵਿਚ ਭੇਜੀਏ ਤਾਂ ਜੋ ਆਪਣੀ ਜਵਾਨੀ ਬਚਾ ਸਕਣ।
ਇਸ ਮੌਕੇ ਡੀਐੱਸਪੀ ਪੰਕਜ ਸ਼ਰਮਾ, ਐੱਸਡੀਐੱਮ ਅਨਮਜੋਤ ਕੌਰ, ਯੂਥ ਪ੍ਰਧਾਨ ਲੱਕੀ ਲੱਦੜ, ਕੌਂਸਲਰ ਸਿਮਰਨ ਜੋਤ ਭਾਰਤੀ, ਬਲਾਕ ਪ੍ਰਧਾਨ ਭੁਪਿੰਦਰ ਸਿੰਘ ਉੜਾਪੜ, ਬੀਡੀਪੀਓ, ਆਪ ਦੇ ਸੀਨੀਅਰ ਆਗੂ ਕਰਨਲ ਕਰਨ ਦੱਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨ ਅਗਨੀਹੋਤਰੀ, ਬਲਾਕ ਇੰਚਾਰਜ ਰਜਿੰਦਰ ਕੁਮਾਰ ਟੋਨੀ, ਬਲਵਿੰਦਰ ਸਿੰਘ, ਸਰਪੰਚ ਲਾਲ ਚੰਦ ਤਾਜਪੁਰ, ਸੀਨੀਅਰ ਆਪ ਆਗੂ ਪੰਜਾਬ ਜਸਬੀਰ ਸਿੰਘ ਜੱਸਾ ਸਿਕੰਦਰਪੁਰੀਆ ਇੰਟਰਨੈਸ਼ਨਲ ਕਬੱਡੀ ਖਿਡਾਰੀ ਤੇ ਕਬੱਡੀ ਪ੍ਰਮੋਟਰ ਦੇ ਸੀਨੀਅਰ ਆਗੂ ਭਗਤ ਰਾਮ, ਸ਼ੇਰ ਸਿੰਘ ਸ਼ੇਰਾ, ਗਗਨ ਕੰਬੋਜ, ਮਾਸਟਰ ਬਖਸ਼ੀਸ਼ ਸਿੰਘ ਸੈਂਹਬੀ, ਰਜਿੰਦਰ ਕੁਮਾਰ ਟੋਨੀ ਬਲਾਕ ਇੰਚਾਰਜ, ਬਲਵਿੰਦਰ ਸਿੰਘ ਖਾਲਸਾ ਅਤੇ ਹੋਰ ਪੰਚ ਸਰਪੰਚ ਪਾਰਟੀ ਦੇ ਅਹੁਦੇਦਾਰ ਸ਼ਾਮਲ ਸਨ।