ਮੁਕੇਸ਼ ਮਲੌਦ ਨੂੰ ਰਿਹਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ
ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈਕੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ
Publish Date: Thu, 01 Jan 2026 07:06 PM (IST)
Updated Date: Fri, 02 Jan 2026 04:11 AM (IST)

01ਐਨਐਸਆਰ29ਪੀ ਨਵਾਂਸ਼ਹਿਰ ਚ ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਵਰਕਰ। ਪੰਜਾਬੀ ਜਾਗਰਣ 01ਐਨਐਸਆਰ30ਪੀ ਨਵਾਂਸ਼ਹਿਰ ਚ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਜਤਾਉਂਦੇ ਹੋਏ ਵੱਖ ਵੱਖ ਯੂਨੀਅਨਾਂ ਦੇ ਆਗੂ ਅਤੇ ਵਰਕਰ। ਪੰਜਾਬੀ ਜਾਗਰਣ ਪ੍ਰਦੀਪ ਭਨੋਟ, ਮੁਕੇਸ਼ ਬਿੱਟੂ, ਪੰਜਾਬੀ ਜਾਗਰਣ ਨਵਾਂਸ਼ਹਿਰ : ਅੱਜ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਅਤੇ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਦੇ ਅੰਬੇਡਕਰ ਚੌਂਕ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ, ਪ੍ਰਧਾਨ ਗੁਰਦਿਆਲ ਰੱਕੜ, ਸਕੱਤਰ ਪਰਵੀਨ ਕੁਮਾਰ ਨਿਰਾਲਾ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂਆਂ ਕਮਲਜੀਤ ਸਨਾਵਾ ਅਤੇ ਹਰੀ ਰਾਮ ਰਸੂਲਪੁਰੀ ਨੇ ਕਿਹਾ ਪੰਜਾਬ ਪੁਲਿਸ ਨੇ ਦੀ ਦਿਨ ਪਹਿਲਾਂ ਮੁਕੇਸ਼ ਮਲੌਦ ਨੂੰ ਸਾਲ 2014 ਵਿਚ ਦਰਜ ਇੱਕ ਕੇਸ ਵਿਚ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਕੇਸ਼ ਮਲੌਦ ਮਜ਼ਦੂਰ ਆਗੂ ਹਨ ਜ਼ੋ ਦਲਿਤਾਂ ਨੂੰ ਜਮੀਨ ਦਿਵਾਉਣ ਦੀ ਤਿੱਖੀ ਲੜਾਈ ਲੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਉਸ ਨੂੰ ਗ੍ਰਿਫ਼ਤਾਰ ਕਰਨ ਨਾਲ ਪੰਜਾਬ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਇਕ ਬਾਰ ਫਿਰ ਨੰਗਾ ਹੋ ਗਿਆ ਹੈ। ਆਗੂਆਂ ਨੇ ਮੁਕੇਸ਼ ਮਲੌਦ ਨੂੰ ਫੌਰੀ ਰਿਹਾਅ ਕਰਨ ਅਤੇ ਉਸ ਅਤੇ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।।ਇਸ ਮੌਕੇ ਇਸਤਰੀ ਜਾਗਰਤੀ ਮੰਚ ਦੀ ਸਕੱਤਰ ਰੁਪਿੰਦਰ ਕੌਰ ਦੁਰਗਾਪੁਰ, ਕਿਰਨਜੀਤ ਕੌਰ, ਸੁਰਿੰਦਰ ਮੀਰਪੁਰ, ਆਟੋ ਯੂਨੀਅਨ ਦੇ ਆਗੂ ਤਰਨਜੀਤ, ਗੋਪੀ, ਉਸਾਰੀ ਮਿਸਤਰੀ ਮਜਦੂਰ ਯੂਨੀਅਨ ਦੇ ਆਗੂ ਓਮ ਪ੍ਰਕਾਸ਼ ਵੀ ਮੌਜੂਦ ਸਨ।