ਗਰਚਾ ਮਿਊਜ਼ਿਕ ਇੰਸਟੀਚਿਊਟ ਵੱਲੋਂ ‘ਇੱਕ ਸ਼ਾਮ ਸੰਗੀਤ ਦੇ ਨਾਮ’ 24 ਨੂੰ
ਗਰਚਾ ਮਿਊਜ਼ਿਕ ਇੰਸਟੀਚਿਊਟ ਵੱਲੋਂ 'ਇੱਕ ਸ਼ਾਮ ਸੰਗੀਤ ਦੇ ਨਾਮ' 24 ਨੂੰ
Publish Date: Sun, 18 Oct 2026 03:52 PM (IST)
Updated Date: Sun, 18 Oct 2026 03:54 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਗਰਚਾ ਮਿਊਜ਼ਿਕ ਇੰਸਟੀਚਿਊਟ ਬੰਗਾ ਵੱਲੋਂ ‘ਇੱਕ ਸ਼ਾਮ ਸੰਗੀਤ ਦੇ ਨਾਮ’ ਦੇ ਬੈਨਰ ਹੇਠ 24 ਅਕਤੂਬਰ ਨੂੰ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਮਰਹੂਮ ਉਸਤਾਦ ਜੋਗਾ ਸਿੰਘ ਗਰਚਾ ਦੀ ਨਿੱਘੀ ਯਾਦ ਨੂੰ ਸਮਰਪਿਤ ਹੋਵੇਗਾ ਅਤੇ ਉਨ੍ਹਾਂ ਦੇ ਪੋਤਰੇ ਸਵਰਦੀਪ ਗਰਚਾ ਦੇ ਜਨਮ ਦੀ ਖ਼ੁਸ਼ੀ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ। ਇੰਸਟੀਚਿਊਟ ਦੇ ਡਾਇਰੈਕਟਰ ਗਗਨਦੀਪ ਗਰਚਾ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਭਿਆਚਾਰਕ ਅਤੇ ਸੰਗੀਤਕ ਗੀਤਾਂ ਦੀਆਂ ਪੇਸ਼ਕਾਰੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਪੰਕਜ ਸ਼ਰਮਾ ਡੀਐੱਸਪੀ ਨਵਾਂਸ਼ਹਿਰ, ਡਾ. ਕਰਨ ਅਰੋੜਾ, ਡਾ. ਮਹਿਕ ਅਰੋੜਾ, ਡਾ. ਵਰਿੰਦਰ ਪਾਲ ਸਿੱਧੂ, ਦਿਨੇਸ਼ ਸੂਰੀ ਅਤੇ ਪੂਜਾ ਤੋਹਾਨੀ ਆਲ ਇੰਡੀਆ ਰੇਡੀਓ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੇ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਕੁਲਵਿੰਦਰ ਸਿੰਘ ਭਾਰਟਾ ਪ੍ਰਧਾਨ ਲੋਕ ਭਲਾਈ ਸੇਵਾ ਸੁਸਾਇਟੀ ਸ਼ਿਰਕਤ ਕਰਨਗੇ। ਜਦਕਿ ਸਮਾਗਮ ਦੀ ਪ੍ਰਧਾਨਗੀ ਐੱਸਐੱਚਓ ਵਰਿੰਦਰ ਕੁਮਾਰ ਵੱਲੋਂ ਕੀਤੀ ਜਾਵੇਗੀ। ਇਸ ਸਮਾਗਮ ਚ ਮਰਹੂਮ ਉਸਤਾਦ ਜੋਗਾ ਸਿੰਘ ਗਰਚਾ ਦੀ ਯਾਦ ਨੂੰ ਸਮਰਪਿਤ ਸ਼ਮਾ ਰੌਸ਼ਨ ਕਰਨ ਦੀ ਰਸਮ ਉਨ੍ਹਾਂ ਦਾ ਪੋਤਰਾ ਸਵਰਦੀਪ ਗਰਚਾ ਅਦਾ ਕਰੇਗਾ।