- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਰਤ ਰਤਨ ਡਾ. ਬੀਆਰ ਅੰਬੇਡਕਰ ਜੀ ਦੇ ਜੀਵਨ ਤੇ ਵਿਚਾਰਾਂ ਸੰਬੰਧੀ ਪ੍ਰੀਖਿਆ ਕਰਵਾਈ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਪ੍ਰਬੁੱਧ ਭਾਰਤ ਫਾਊਂਡੇਸ਼ਨ ਪੰਜਾਬ ਦੇ ਸਹਿਯੋਗ ਨਾਲ ਭਾਰਤ ਰਤਨ ਡਾ. ਬੀਆਰ ਅੰਬੇਡਕਰ ਅਤੇ ਭਾਰਤ ਦੀ ਤਰੱਕੀ, ਸਮਾਨਤਾ ਅਤੇ ਸਮਾਜਿਕ ਨਿਆਂ ਲਈ ਸਮਰਪਿਤ ਮਹਾਨ ਵਿਅਕਤੀਆਂ ਦੇ ਜੀਵਨ ਅਤੇ ਵਿਚਾਰਾਂ ਸਬੰਧੀ ਵਿਸ਼ੇਸ਼ ਪ੍ਰੀਖਿਆ ਕਰਵਾਈ। ਪ੍ਰਿੰ. ਰਾਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦਾ ਜੀਵਨ ਸਿੱਖਿਆ, ਸੰਘਰਸ਼, ਸਮਾਨਤਾ ਅਤੇ ਸਮਾਜਿਕ ਨਿਆਂ ਦੀ ਪ੍ਰੇਰਨਾਦਾਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦੇਸ਼ ਦੇ ਮਹਾਨ ਰਾਸ਼ਟਰ ਨਿਰਮਾਤਾਵਾਂ ਅਤੇ ਉਨ੍ਹਾਂ ਦੇ ਸਾਥੀਆਂ ਦੇ ਯੋਗਦਾਨ ਤੋਂ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਨਾਲ ਵਿਦਿਆਰਥੀਆਂ ਵਿਚ ਗਿਆਨ, ਜਾਗਰੂਕਤਾ, ਸੰਵਿਧਾਨਕ ਕਦਰਾਂ-ਕੀਮਤਾਂ, ਦੇਸ਼ ਪ੍ਰਤੀ ਪਿਆਰ ਅਤੇ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਚੇਤਨਾ ਪੈਦਾ ਹੁੰਦੀ ਹੈ। ਪ੍ਰੀਖਿਆ ਦੇ ਆਯੋਜਨ ਵਿਚ ਸਤਪਾਲ, ਕੁਲਵਿੰਦਰ ਰਾਜੂ, ਜੱਸੀ ਚੱਕਲੀ ਅਤੇ ਗੁਰਦੀਪ ਕਮਾਮ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਸਕੂਲ ਦੀ ਵਾਈਸ ਪ੍ਰਿੰ. ਇੰਦਰਜੀਤ ਕੌਰ, ਗੁਰਪ੍ਰੀਤ ਕੌਰ, ਪਰਵੇਸ਼ ਰਾਈ ਅਤੇ ਸੰਤੋਸ਼ ਰਾਣੀ ਨੇ ਵੀ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਪ੍ਰਿੰ. ਰਾਜਿੰਦਰ ਸਿੰਘ ਗਿੱਲ ਨੇ ਕਿਹਾ ਕਿ ਡਾ. ਬੀਆਰ ਅੰਬੇਡਕਰ ਜੀ ਦੇ ਸਿੱਖਿਆ, ਆਜ਼ਾਦੀ, ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।