- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲਜ 'ਚ ਐਕਸਟੈਂਸ਼ਨ ਲੈਕਚਰ ਕਰਵਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਬੀਐੱਲਐੱਮ ਗਰਲਜ਼ ਕਾਲਜ ਨਵਾਂਸ਼ਹਿਰ ਦੇ ਰੈੱਡ ਰਿਬਨ ਕਲੱਬ ਵੱਲੋਂ ਵਿਦਿਆਰਥਣਾਂ ਨੂੰ ਸਿਹਤ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੀਸੀਓਡੀ, ਪੀਸੀਓਐੱਸ, ਟੀਬੀ ਅਤੇ ਤੰਬਾਕੂ ਦੀ ਦੁਰਵਰਤੋਂ ਸਬੰਧੀ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਰੈੱਡ ਰਿਬਨ ਕਲੱਬ ਦੀ ਇੰਚਾਰਜ ਡਾ. ਗੌਰੀ ਅਤੇ ਸਹਾਇਕ ਓਂਕਾਰ ਸਿੰਘ ਵੱਲੋਂ ਲਿਵਾਸਾ ਹਸਪਤਾਲ ਨਵਾਂਸ਼ਹਿਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਲਿਵਾਸਾ ਹਸਪਤਾਲ ਨਵਾਂਸ਼ਹਿਰ ਦੇ ਮੈਨੇਜਰ ਹੇਮੰਤ ਘਈ ਨੇ ਵਿਸ਼ੇਸ਼ ਸਹਿਯੋਗ ਦਿੱਤਾ। ਇਸ ਮੌਕੇ ਲਿਵਾਸਾ ਹਸਪਤਾਲ ਦੀ ਗਾਇਨਾਕੋਲੋਜਿਸਟ ਡਾ. ਜਸਪ੍ਰੀਤ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥਣਾਂ ਨੂੰ ਪੀਸੀਓਡੀ ਅਤੇ ਪੀਸੀਓਐੱਸ ਦੇ ਕਾਰਨ, ਲੱਛਣ, ਸਾਵਧਾਨੀਆਂ ਅਤੇ ਸਿਹਤਮੰਦ ਜੀਵਨਸ਼ੈਲੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਟੀਬੀ ਦੀ ਬਿਮਾਰੀ, ਇਸ ਦੇ ਲੱਛਣ, ਬਚਾਅ ਅਤੇ ਇਲਾਜ ਸਬੰਧੀ ਵੀ ਜਾਗਰੂਕ ਕੀਤਾ। ਉਨ੍ਹਾਂ ਤੰਬਾਕੂ ਦੀ ਦੁਰਵਰਤੋਂ ਦੇ ਸਰੀਰਕ ਅਤੇ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥਣਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਪ੍ਰਿੰ. ਤਰਨਪ੍ਰੀਤ ਕੌਰ ਵਾਲੀਆ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥਣਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਵਿਚ ਮਹੱਤਵ ਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਮੁੱਖ ਬੁਲਾਰੇ ਡਾ. ਜਸਪ੍ਰੀਤ ਕੌਰ ਦਾ ਕੀਮਤੀ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕੀਤਾ ਅਤੇ ਹੇਮੰਤ ਘਈ ਅਤੇ ਰੈੱਡ ਰਿਬਨ ਕਲੱਬ ਦੀ ਸਮੁੱਚੀ ਟੀਮ ਦੀ ਇਸ ਉਪਰਾਲੇ ਲਈ ਸ਼ਲਾਘਾ ਕੀਤੀ।