ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਸਨਮਾਨਿਤ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਸਨਮਾਨਿਤ
Publish Date: Fri, 13 Nov 2026 03:56 PM (IST)
Updated Date: Fri, 13 Nov 2026 03:57 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਬਾਬਾ ਬਲਰਾਜ ਕਾਲਜ਼, ਬਲਾਚੌਰ ਵਿਖੇ ਆਂਗਣਵਾੜੀ ਵਰਕਰਾਂ ਲਈ ਸਕੀਮ ਅਧੀਨ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਜਿਸ ਦੌਰਾਨ ਵਿਧਾਇਕ ਸੰਤੋਸ਼ ਕਟਾਰੀਆ ਹਲਕਾ ਵਿਧਾਇਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪੂਰਨ ਪੰਕਜ਼ ਸ਼ਰਮਾ, ਬਾਲ ਵਿਕਾਸ ਪ੍ਰੋਜੈਕਟ ਅਫਸਰ ਨੇ ਦੱਸਿਆ ਕਿ ਔਰਤਾਂ ਲਈ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਹਲਕਾ ਬਲਾਚੌਰ ਅਧੀਨ ਹੁਣ ਤੱਕ 61470 ਲਾਭਪਾਤਰੀਆਂ ਨੂੰ ਰਜਿਸਟਰ ਕੀਤਾ ਜਾ ਚੁੱਕਾ ਹੈ ਅਤੇ ਜ਼ਿਲ੍ਹੇ ਅਧੀਨ ਹੁਣ ਤੱਕ ਲਗਭਗ 57 ਕਰੋੜ ਰੁਪਏ ਦੀ ਰਾਸ਼ੀ ਲਾਭਪਾਤਰੀਆਂ ਦੇ ਖਾਤਿਆਂ ਵਿਚ ਅਦਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਸਕੀਮ ਹਲਕੇ ਅਧੀਨ ਮਹੀਨਾ ਮਈ 2026 ਦੌਰਾਨ ਸ਼ੁਰੂ ਕੀਤੀ ਗਈ ਸੀ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਤਨਦੇਹੀ ਨਾਲ ਸਕੀਮ ਨੂੰ ਨੇਪਰੇ ਚਾੜ੍ਹਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਅਤੇ ਜਲਦ ਹੀ ਸਕੀਮ ਅਧੀਨ ਕੀਤੇ ਗਏ ਪ੍ਰੋਵੀਜ਼ਨ ਅਨੁਸਾਰ ਆਂਗਣਵਾੜੀ ਵਰਕਰਾਂ ਦੀ ਬਣਦੀ ਪ੍ਰੋਤਸਾਹਨ ਰਾਸ਼ੀ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਅਦਾ ਕਰ ਦਿੱਤੀ ਜਾਵੇਗੀ। ਵਿਧਾਇਕ ਸੰਤੋਸ਼ ਕਟਾਰੀਆ ਨੇ ਸੰਬੋਧਨ ਕਰਦਿਆਂ ਸਕੀਮ ਦੀ ਪ੍ਰਗਤੀ ਸੰਬੰਧੀ ਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਸਕੀਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਵਿਚ ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਤੇ ਕਾਰਗੁਜ਼ਾਰੀ ਦੀ ਸਰਾਹਨਾ ਕੀਤੀ। ਇਸ ਸਮੇਂ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਪ੍ਰਸ਼ੰਸਾ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।। ਇਸ ਮੌਕੇ ਪੂਨਮ, ਜਸਵਿੰਦਰ ਸਿੰਘ, ਮਿਊਸੀਪਲ ਕੌਂਸਲਰ, ਪਰਮਜੀਤ ਕੌਰ, ਹਰਸ਼ ਬਾਲਾ, ਅਮਨਦੀਪ ਕੌਰ, ਨੀਲਮ ਕੁਮਾਰੀ ਸੁਪਰਵਾਈਜ਼ਰਾਂ ਅਤੇ ਸਮੂਹ ਆਂਗਣਵਾੜੀ ਵਰਕਰਾਂ ਹਾਜ਼ਰ ਸਨ।