- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ 'ਚ ਆਂਗਣਵਾੜੀ ਵਰਕਰਾਂ ਨੂੰ ਨਿੱਕੇ ਕਦ ਪ੍ਰੋਜੈਕਟ ਤਹਿਤ ਫੇਜ਼-2 ਦੀ ਟ੍ਰੇਨਿੰਗ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਅਤੇ ਸੀਡੀਪੀਓ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਨਵਾਂਸ਼ਹਿਰ ਜ਼ਿਲ੍ਹੇ ਦੇ ਬਲਾਕ ਬਲਾਚੌਰ ਵਿਚ ਆਂਗਨਵਾੜੀ ਵਰਕਰਾਂ ਨੂੰ ਨਿੱਕੇ ਕਦਮ ਪ੍ਰੋਜੈਕਟ ਤਹਿਤ ਫੇਜ਼-2 ਦੀ ਟ੍ਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਜ਼ਿਲ੍ਹਾ ਕੋਆਰਡੀਨੇਟਰ ਗੁਰਦੀਪ ਕੌਰ ਵੱਲੋਂ ਸਫਲਤਾਪੂਰਵਕ ਕਰਵਾਈ ਗਈ। ਇਸ ਦੌਰਾਨ ਆਂਗਨਵਾੜੀ ਵਰਕਰਾਂ ਨੂੰ ਸ਼ੁਰੂਆਤੀ ਬਚਪਨ ਦੀ ਦੇਖਭਾਲ ਅਤੇ ਸਿੱਖਿਆ (ਈਸੀਸੀਈ), ਬੱਚਿਆਂ ਦੇ ਵਿਕਾਸ, ਪੋਸ਼ਣ ਅਤੇ ਛੋਟੇ ਬੱਚਿਆਂ ਲਈ ਵੱਖ-ਵੱਖ ਸਰਗਰਮੀਆਂ ਨਾਲ ਸਬੰਧਿਤ ਜਾਣਕਾਰੀ ਅਤੇ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੌਰਾਨ ਸ਼ੁਰੂਆਤੀ ਬਚਪਨ ਦੇ ਵਿਕਾਸ ਦੀ ਮਹੱਤਤਾ, ਬੱਚਿਆਂ ਦੀ ਉਮਰ ਅਨੁਸਾਰ ਸਰਗਰਮੀਆਂ, ਖੇਡ ਰਾਹੀਂ ਸਿੱਖਿਆ, ਪੋਸ਼ਣ ਅਤੇ ਬੱਚਿਆਂ ਦੇ ਸਮੁੱਚੇ ਵਿਕਾਸ ਵਰਗੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕੀਤਾ। ਅਧਿਕਾਰੀਆਂ ਨੇ ਇਹ ਵੀ ਜ਼ੋਰ ਦਿੱਤਾ ਕਿ ਆਂਗਨਵਾੜੀ ਵਰਕਰ ਟ੍ਰੇਨਿੰਗ ਦੌਰਾਨ ਸਿੱਖੀਆਂ ਗਈਆਂ ਸਰਗਰਮੀਆਂ ਅਤੇ ਜਾਣਕਾਰੀ ਨੂੰ ਆਪਣੇ-ਆਪਣੇ ਆਂਗਨਵਾੜੀ ਕੇਂਦਰਾਂ ਵਿਚ ਲਾਗੂ ਕਰਨ। ਤਾਂ ਜੋ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਵਿਭਾਗ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਪ੍ਰੋਜੈਕਟ ਟੀਮ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਛੋਟੇ ਬੱਚਿਆਂ ਦੇ ਵਿਕਾਸ ਅਤੇ ਸਿੱਖਣ ਦੇ ਨਤੀਜਿਆਂ ਵਿਚ ਸੁਧਾਰ ਲਈ ਲਗਾਤਾਰ ਕੰਮ ਕਰਨ ਲਈ ਉਤਸ਼ਾਹਿਤ ਕੀਤਾ ਗਿਆ।