ਪ੍ਰਦੀਪ ਭਨੋਟ, ਨਵਾਂਸ਼ਹਿਰ : ਅਨਿਲ ਬੋਪਾਰਾਏ ਨੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵੇਂ ਜ਼ਿਲ੍ਹਾ ਅਟਾਰਨੀ (ਪ੍ਰਰਾਸੀਕਿਊਸਨ) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਤੋਂ ਬਾਅਦ ਜ਼ਿਲ੍ਹਾ ਅਟਾਰਨੀ ਨੇ ਕਿਹਾ ਕਿ ਉਹ ਲੰਬਿਤ ਅਦਾਲਤੀ ਕੇਸਾਂ ਦੀ ਪੈਰਵੀ ਨੂੰ ਹੋਰ ਤੇਜ਼ ਕਰਨ ਨੂੰ ਤਰਜੀਹ ਦੇਣਗੇ ਤਾਂ ਜੋ ਸਬੰਧਤ ਧਿਰਾਂ ਨੂੰ ਸਮੇਂ ਸਿਰ ਨਿਆਂ ਦਿੱਤਾ ਜਾ ਸਕੇ। ਉਨਾਂ੍ਹ ਕਿਹਾ ਕਿ ਅਪਰਾਧ ਕਰਨ ਵਾਲੇ ਵਿਅਕਤੀਆਂ ਵਿਰੁੱਧ ਅਦਾਲਤ ਤੋਂ ਕਾਨੂੰਨ ਮੁਤਾਬਕ ਸਖਤ ਸਜ਼ਾਵਾਂ ਦੀ ਮੰਗ ਕੀਤੀ ਜਾਵੇਗੀ ਤਾਂ ਜੋ ਪੀੜਤਾਂ ਨੂੰ ਇਨਸਾਫ਼ ਦਿਵਾਇਆ ਜਾ ਸਕੇ। ਜ਼ਿਕਰਯੋਗ ਹੈ ਕਿ ਬੋਪਾਰਾਏ 2006 'ਚ ਸਹਾਇਕ ਜ਼ਿਲ੍ਹਾ ਅਟਾਰਨੀ (ਏਡੀਏ) ਵਜੋਂ ਵਿਭਾਗ ਵਿੱਚ ਨਿਯੁਕਤ ਹੋਏ ਸਨ ਅਤੇ 2016 'ਚ ਡਿਪਟੀ ਡੀਏ (ਲੀਗਵ/ਪ੍ਰਸ਼ਾਸਨ) ਪਦਉੱਨਤ ਹੋਏ ਅਤੇ ਹੁਣ ਉਨਾਂ੍ਹ ਨੂੰ ਜ਼ਿਲ੍ਹਾ ਅਟਾਰਨੀ ਵਜੋਂ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਆਪਣੇ ਦਫ਼ਤਰ 'ਚ ਜਨਤਾ ਲਈ ਉਪਲੱਬਧ ਰਹਿਣਗੇ। ਜਿੱਥੇ ਉਹ ਦਫ਼ਤਰੀ ਸਮੇਂ ਦੌਰਾਨ ਉਨਾਂ੍ਹ ਦੀ ਸੇਵਾਵਾਂ ਲੈ ਸਕਦੇ ਹਨ ਤੇ ਕਾਨੂੰਨੀ ਪ੍ਰਕਿਰਿਆ ਨੂੰ ਤੇਜ ਕਰਨ ਲਈ ਨਿਯਮਤ ਸਮੀਖਿਆ ਵੀ ਕੀਤੀ ਜਾਵੇਗੀ। ਇਸ ਦੌਰਾਨ ਡਿਪਟੀ ਜ਼ਿਲ੍ਹਾ ਅਟਾਰਨੀ, ਸਹਾਇਕ ਜ਼ਿਲ੍ਹਾ ਅਟਾਰਨੀ ਸਮੇਤ ਵਿਭਾਗ ਦੇ ਹੋਰ ਸਟਾਫ ਨੇ ਨਵੇਂ ਡੀਏ (ਪ੍ਰਰਾਸੀਕਿਊਸਨ) ਦਾ ਅਦਾਲਤੀ ਕੰਪਲੈਕਸ ਸਥਿਤ ਦਫਤਰ ਵਿਖੇ ਪੁੱਜਣ 'ਤੇ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ।