- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਝਿੰਗੜਾਂ ਵਿਖੇ ਸਲਾਨਾ ਸਮਾਗਮ ਅੱਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਔੜ : ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਨੂੰ ਸਮਰਪਿਤ ਸਲਾਨਾ ਸਮਾਗਮ ਪ੍ਰੀਤਮ ਦਾਸ ਦੀ ਪੁੱਤਰੀ ਬੀਬੀ ਸੁਖਵੰਤ ਕੌਰ ਯੂਐੱਸਏ, ਨਾਨਕ ਸਿੰਘ ਜੂਤਲਾ ਯੂਐੱਸਏ, ਜੋਗਾ ਸਿੰਘ ਜੂਤਲਾ ਯੂਕੇ, ਬੀਬੀ ਪਰਮਿੰਦਰ ਕੌਰ ਰਿਐਤ ਯੂਕੇ ਦੇ ਵਿਸ਼ੇਸ਼ ਸਹਿਯੋਗ ਨਾਲ 2 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿਚ ਅੰਮ੍ਰਿਤ ਪ੍ਰਭਾਤ ਫੇਰੀਆਂ ਸਮਾਪਤ ਹੋ ਗਈਆਂ ਹਨ। ਜਿਨ੍ਹਾਂ ਵਿਚ ਜਿੱਥੇ ਗਾਇਕ ਬਲਕਾਰ ਨਿਮਾਣਾ ਗੁਣਾਚੌਰ ਐਂਡ ਪਾਰਟੀ ਨੇ ਰਾਜਾ ਸਾਹਿਬ ਜੀ ਉਪਮਾ ਗਾ ਕੇ ਆਪਣੀ ਹਾਜ਼ਰੀ ਲਗਵਾਈ। 2 ਅਕਤੂਬਰ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ’ਚ ਦੀਵਾਨ ਸਜਾਏ ਜਾਣਗੇ। ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਢਾਡੀ ਭਾਈ ਗੁਰਪ੍ਰੀਤ ਸਿੰਘ ਲਾਂਡਰਾਂ, ਭਾਈ ਬਲਪ੍ਰੀਤ ਸਿੰਘ ਲੁਧਿਆਣਾ, ਢਾਡੀ ਗਰਜਾ ਸਿੰਘ ਮਾਣਕਪੁਰ ਸ਼ਰੀਫ ਤੋਂ ਇਲਾਵਾ ਪੰਥ ਦੇ ਮਹਾਨ ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਿਹਾਲ ਕਰਨਗੇ। ਇਸ ਮੌਕੇ ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਪਰਮਜੀਤ ਸਿੰਘ ਗਰੇਵਾਲ ਪੰਚ, ਬਲਵਿੰਦਰ ਸਿੰਘ ਝਿੰਗੜ, ਗ੍ਰੰਥੀ ਬੁੱਧ ਸਿੰਘ, ਸੰਦੀਪ ਸਿੰਘ ਸ਼ੇਰਗਿੱਲ, ਸੋਢੀ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਬਹਾਦਰ ਸਿੰਘ ਮਹਿਮੀ ਪੰਚ, ਗੁਰਦੇਵ ਰਾਮ ਪੰਚ, ਅਮਰਜੀਤ ਸਿੰਘ ਲੱਲ੍ਹ ਯੂਐੱਸਏ, ਤਰਲੋਚਨ ਸਿੰਘ ਲੱਲ੍ਹ, ਜਸਵੀਰ ਸਿੰਘ, ਨੰਬਰਦਾਰ ਸਰਬਣ ਸਿੰਘ, ਪਰਮਿੰਦਰ ਸਿੰਘ, ਸ਼ਿੰਗਾਰਾ ਸਿੰਘ ਢੰਡਾ, ਰਣਵੀਰ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਜਸਵੀਰ ਸਿੰਘ ਥਿੰਦ, ਗੁਰਵਿੰਦਰ ਸਿੰਘ ਮਿੰਟੂ, ਬਲਵੀਰ ਸਿੰਘ, ਜਸਵਿੰਦਰ ਸਿੰਘ, ਜਸਵੀਰ ਰਾਮ, ਰਤਨਜੀਤ ਸਿੰਘ, ਰਵੀ ਕਲਸੀ, ਕਾਕਾ, ਨਛੱਤਰ ਸਿੰਘ ਆਦਿ ਹਾਜ਼ਰ ਸਨ।