- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਲਜ ਆਫ਼ ਨਰਸਿੰਗ ਵਿਖੇ ਸਾਲਾਨਾ ਫ਼ੇਟ-2026 ਦਾ ਆਯੋਜਨ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਪੇਂਡੂ ਇਲਾਕੇ ਦੇ ਪ੍ਰਸਿੱਧ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਫ਼ੇਟ-2026‘ ਕਰਵਾਇਆ, ਜਿਸ ਦਾ ਉਦਘਾਟਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਕੀਤਾ। ਉਨ੍ਹਾਂ ਨਾਲ ਟਰੱਸਟ ਦੇ ਮੀਤ ਸਕੱਤਰ ਜਗਜੀਤ ਸਿੰਘ ਸੋਢੀ, ਟਰੱਸਟ ਮੈਂਬਰ ਦਵਿੰਦਰ ਸਿੰਘ ਢਿੱਲੋਂ ਅਤੇ ਕਾਲਜ ਪ੍ਰਿੰ. ਰਮਨਦੀਪ ਕੌਰ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਲਈ ਅਜਿਹੇ ਫ਼ੇਟ ਦਾ ਆਯੋਜਨ ਕਰਨਾ ਇੱਕ ਸ਼ਲਾਘਾਯੋਗ ਉੱਦਮ ਹੈ ਤੇ ਅਜਿਹੇ ਸਮਾਗਮਾਂ ਨਾਲ ਨਰਸਿੰਗ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਂਝੇ ਉੱਦਮ ਕਰਨ, ਆਪਸੀ ਭਾਈਚਾਰਕ ਸਾਂਝ ਬਣਾਉਣ ਅਤੇ ਸਮਾਜ ਸੇਵਾ ਦੀ ਪ੍ਰੇਰਨਾ ਮਿਲਦੀ ਹੈ।
ਇਸ ਦੌਰਾਨ ਟਰੱਸਟ ਪ੍ਰਧਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਵੱਲੋਂ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਵੀ ਕੀਤਾ। ਪ੍ਰਿੰ. ਰਮਨਦੀਪ ਕੌਰ ਨੇ ਫ਼ੇਟ-2026 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਆਏ ਹੋਏ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਨਰਸਿੰਗ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਪੰਜਾਬੀ ਖਾਣ-ਪੀਣ ਦੇ ਸਟਾਲ ਅਤੇ ਮਨੋਰੰਜਕ ਖੇਡਾਂ ਦੇ ਸਟਾਲ ਲਗਾਏ। ਮਹਿਮਾਨਾਂ ਨੇ ਵਿਦਿਆਰਥੀਆਂ ਦੇ ਇਸ ਸਿਰਜਣਾਤਮਕ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਰੰਗਾਰੰਗ ਸੱਭਿਆਚਾਰਕ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੀਤ, ਗਿੱਧਾ ਅਤੇ ਭੰਗੜਾ ਦੀ ਪੇਸ਼ਕਾਰੀ ਕੀਤੀ। ਰਜਿਸਟ੍ਰੇਸ਼ਨ ਕਾਊਂਟਰ ਤੇ ਵੰਦਨਾ ਬਸਰਾ, ਰੀਤੂ, ਹਰਦੀਪ ਕੌਰ ਅਤੇ ਹਰਨੀਤ ਕੌਰ ਨੇ ਬਾਖੂਬੀ ਜ਼ਿੰਮੇਵਾਰੀ ਨਿਭਾਈ। ਇਸ ਮੌਕੇ ਫੇਟ ਪ੍ਰਬੰਧਕ ਸੁਖਮਿੰਦਰ ਕੌਰ, ਨਿਵੇਦਤਾ ਸ਼ਰਮਾ ਸਟੂਡੈਂਟ ਨਰਸਿੰਗ ਐਸੋਸੀਏਸ਼ਨ ਅਡਵਾਈਜ਼ਰ, ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।