- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਲਾਨਾ ਸਮਾਗਮ ਕਰਵਾਇਆ

ਸੁਖਦੇਵ ਸਿੰਘ ਪਨੇਸਰ, ਪੰਜਾਬੀ ਜਾਗਰਣ,
ਕਾਠਗੜ੍ਹ : ਪੀਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਗੁਰਿੰਦਰ ਸਿੰਘ ਸੋਢੀ ਪੀਸੀਐੱਸ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਪੰਜਾਬ, ਅਨੀਤਾ ਸ਼ਰਮਾ ਪੀਈਐੱਸ 1 ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ/ਸੈਕੰਡਰੀ, ਲਖਵੀਰ ਸਿੰਘ ਪੀਈਐੱਸ-1 ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ/ਸੈਕੰਡਰੀ ਅਤੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਸਮਾਗਮ ਵਿਚ ਪਹੁੰਚੇ। ਪ੍ਰਿੰ. ਜਸਜੀਤ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦਾ ਆਗਾਜ਼ ਗੁਰਿੰਦਰ ਸਿੰਘ ਸੋਢੀ ਵੱਲੋਂ ਜੋਤਿ ਪ੍ਰਜਵਲਿਤ ਕਰਕੇ ਕੀਤਾ। ਸਟੇਜ ਸੈਕਟਰੀ ਦੀ ਕਾਰਵਾਈ ਨਵਨੀਤ ਗੋਗਨਾ ਵੱਲੋਂ ਸੁਚੱਜੇ ਢੰਗ ਨਾਲ ਕੀਤਾ ਗਿਆ। ਮੁੱਖ ਮਹਿਮਾਨ ਗੁਰਿੰਦਰ ਸਿੰਘ ਸੋਢੀ ਵੱਲੋਂ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਮੂਹ ਸਟਾਫ਼ ਅਤੇ ਬੱਚਿਆਂ ਦੀ ਮਿਹਨਤ ਦੀ ਤਾਰੀਫ਼ ਕੀਤੀ।
ਉਨ੍ਹਾਂ ਦੱਸਿਆ ਕਿ ਫਰਵਰੀ ਮਹੀਨੇ ਵਿਚ ਪ੍ਰੀਖਿਆ ਆਉਣ ਵਾਲੇ ਹਨ। ਇਸੇ ਤਰ੍ਹਾਂ ਆਉਣ ਵਾਲੇ ਸਲਾਨਾ ਇਮਤਿਹਾਨ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਇਮਤਿਹਾਨ ਦੀ ਤਿਆਰੀ ਕਰਨ ਦੀ ਲੋੜ ਹੈ। ਪੰਜਾਬ ਵਿਚ 356 ਪੀਐੱਮ ਸ਼੍ਰੀ ਸਕੂਲ ਬਣਾਏ ਗਏ ਸਨ। ਜਿਨ੍ਹਾਂ ਵਿਚ ਰੱਤੇਵਾਲ ਦਾ ਸਕੂਲ ਅਪਗ੍ਰੇਡ ਕਰਾਉਣ ਵਿਚ ਪ੍ਰਿੰਸੀਪਲ ਜਸਜੀਤ ਸਿੰਘ ਦਾ ਵਿਸ਼ੇਸ਼ ਯੋਗਦਾਨ ਹੈ। ਉਨ੍ਹਾਂ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਨੂੰ ਭਰੋਸਾ ਦਿਵਾਇਆ ਕਿ ਸਕੂਲ ਵਿਚ ਕਿਸੇ ਵੀ ਤਰ੍ਹਾਂ ਦੇ ਫੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਨਿਪਟਾਰਾ ਨਾਲ ਦੀ ਨਾਲ ਕੀਤਾ ਜਾਵੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਫੰਡਾਂ ਦੀ ਸਕੂਲ ਸਟਾਫ਼ ਅਤੇ ਕਮੇਟੀ ਵੱਲੋਂ ਸੁਚੱਜੇ ਢੰਗ ਨਾਲ ਵਰਤੋਂ ਕਰਕੇ ਸਕੂਲ ਦੀ ਵਧੀਆ ਇਮਾਰਤ ਤਿਆਰ ਕੀਤੀ ਗਈ ਹੈ। ਪ੍ਰਿੰਸੀਪਲ ਜਸਜੀਤ ਸਿੰਘ ਨੇ ਦੱਸਿਆ ਕਿ ਸਕੂਲ ਵਿਚ ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ ਦੇ ਸਬਜੈਕਟ ਚੱਲ ਰਹੇ ਹਨ ਤੇ ਨਾਲ ਹੀ ਬੱਚਿਆਂ ਨੂੰ ਸਕਿੱਲ ਸਿੱਖਿਆ ਵੀ ਦਿੱਤੀ ਜਾਂਦੀ ਹੈ।
ਦੋ ਸਾਲ ਵਿਚ 16 ਦੇ ਕਰੀਬ ਬੱਚੇ ਇਸ ਸਕੂਲ ਤੋਂ ਸਿੱਖਿਆ ਪ੍ਰਾਪਤ ਕਰਕੇ ਮਿਲਟਰੀ ਵਿਚ ਚੁਣੇ ਗਏ ਹਨ। ਅੱਠ ਵਿਦਿਆਰਥੀ ਜ਼ਿਲ੍ਹਾ ਕਬੱਡੀ ਟੀਮ ਲਈ ਚੁਣੇ ਗਏ ਹਨ ਅਤੇ ਬੱਚੀਆਂ ਵੱਲੋਂ ਵੀ ਕਰਾਟੇ ਅਤੇ ਬਾਕਸਿੰਗ ਵਿਚ ਮੱਲਾਂ ਮਾਰੀਆਂ ਜਾ ਰਹੀਆਂ ਹਨ। ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਸਟਾਫ਼ ਅਣਥੱਕ ਮਿਹਨਤ ਕਰ ਰਿਹਾ ਹੈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਤੇ ਭਗਤੀ ਗੀਤ ਅਤੇ ਭੰਗੜਾ ਗਿੱਧਾ ਅਤੇ ਦੇਸ਼ ਭਗਤੀ ਦੇ ਗੀਤਾਂ ਰਾਹੀਂ ਇਸ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਵਿਧਾਇਕ ਸੰਤੋਸ਼ ਕਟਾਰੀਆ ਅਤੇ ਗੁਰਿੰਦਰ ਸਿੰਘ ਸੋਢੀ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਸਮੂਹ ਸਟਾਫ਼ ਵੱਲੋਂ ਮੁੱਖ ਮਹਿਮਾਨ ਅਤੇ ਹਲਕਾ ਵਿਧਾਇਕਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਠੇਕੇਦਾਰ ਰਕੇਸ਼ ਕੁਮਾਰ ਬੰਟੀ ਸਰਪੰਚ, ਪੰਮੀ ਬਰੇਤਾ, ਜਸਵਿੰਦਰ ਕਿਸਾਣਾ, ਦੌਲਤ ਰਾਮ ਖਟਾਣਾ, ਪਿੰਕਾ ਕੁਮਾਰ, ਰਾਮ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਸ਼ਾਮਲ ਸਨ।