ਮਾਊਂਟ ਕਾਰਮਲ ਸਕੂਲ ’ਚ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਸੰਪੰਨ ਮਾਊਂਟ ਕਾਰਮਲ ਸਕੂਲ ’ਚ ਸਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ
Publish Date: Wed, 18 Nov 2026 03:57 PM (IST)
Updated Date: Wed, 18 Nov 2026 03:57 PM (IST)
ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਮਾਊਂਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸਾਲਾਨਾ ਸਮਾਗਮ ਬੜੇ ਉਤਸ਼ਾਹ, ਜੋਸ਼ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਫਾਦਰ ਜਾਰਜ ਵਾਇਲਿਲ ਅਤੇ ਪ੍ਰਿੰਸੀਪਲ ਸਿਸਟਰ ਡਾ. ਫਿਜੀ ਜੌਸਫ਼ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਰੈੱਵ. ਫਾਦਰ ਜੇਮਜ਼ ਵੇਲਾਸੇਰੀ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਕਈ ਹੋਰ ਪਤਵੰਤੇ ਸੱਜਣ ਅਤੇ ਵਿਸ਼ੇਸ਼ ਮਹਿਮਾਨ ਵੀ ਸਮਾਗਮ ਦੀ ਸ਼ੋਭਾ ਵਧਾਉਣ ਲਈ ਪਹੁੰਚੇ। ਇਸ ਸਾਲ ਸਮਾਗਮ ਦਾ ਵਿਸ਼ਾ ‘ਆਓ, ਚਾਨਣ ਫੈਲਾਈਏ’ ਰੱਖਿਆ ਗਿਆ। ਜਿਸ ਨੇ ਗਿਆਨ, ਉਮੀਦ, ਸਕਾਰਾਤਮਕਤਾ ਅਤੇ ਚੰਗੇ ਭਵਿੱਖ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਸ਼ੁਰੂਆਤ ਸ਼ੁਭ ਰਸਮਾਂ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਵੱਖ-ਵੱਖ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਨਾਚ, ਗੀਤ, ਨਾਟਕ ਅਤੇ ਹੋਰ ਮਨਮੋਹਕ ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਰ ਪੇਸ਼ਕਾਰੀ ਨੂੰ ਦਰਸ਼ਕਾਂ ਵੱਲੋਂ ਭਰਪੂਰ ਸਰਾਹਨਾ ਮਿਲੀ।।ਇਸ ਮੌਕੇ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਇਨਾਮ ਦੇ ਕੇ ਉਨ੍ਹਾਂ ਦੀ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ। ਸਮਾਗਮ ਦਾ ਮੁੱਖ ਆਕਰਸ਼ਣ ਅੰਤ ਵਿਚ ਪੇਸ਼ ਕੀਤਾ ਸ਼ਾਨਦਾਰ ਗ੍ਰੈਂਡ ਫਿਨਾਲੇ ਰਿਹਾ। ਸਾਰੇ ਵਿਦਿਆਰਥੀਆਂ ਦੀ ਸਾਂਝੀ ਪੇਸ਼ਕਾਰੀ ਨੇ ਸਮਾਗਮ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰ ਦਿੱਤਾ। ਇਸ ਤਰ੍ਹਾਂ ਮਾਊਂਂਟ ਕਾਰਮਲ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦਾ ਇਹ ਸਲਾਨਾ ਸਮਾਗਮ ਵਿਦਿਆਰਥੀਆਂ ਦੀ ਪ੍ਰਤਿਭਾ, ਮਿਹਨਤ ਅਤੇ ਸਿਰਜਣਾਤਮਕਤਾ ਦਾ ਯਾਦਗਾਰ ਜਸ਼ਨ ਬਣ ਕੇ ਸੰਪੰਨ ਹੋਇਆ।