ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Publish Date: Fri, 13 Feb 2026 04:36 PM (IST)
Updated Date: Sat, 14 Feb 2026 04:03 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਸ੍ਰੀ ਗੁਰੂ ਹਰਿ ਗੋਬਿੰਦ ਖ਼ਾਲਸਾ ਸਕੂਲ ਚਰਨ ਕੰਵਲ ਬੰਗਾ ਦੇ ਸਮੂਹ ਸਟਾਫ਼, ਪ੍ਰਬੰਧਕ ਕਮੇਟੀ ਤੇ ਵਿਦਿਆਰਥੀਆਂ ਵੱਲੋਂ ਮੈਨੇਜਿੰਗ ਕਮੇਟੀ, ਖਾਲਸਾ ਐਜੂਕੇਸ਼ਨ ਕੌਂਸਲ ਚਰਨ ਕੰਵਲ ਬੰਗਾ ਦੇ ਸਹਿਯੋਗ ਨਾਲ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਸਤਨਾਮ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਅਰਦਾਸ ਉਪਰੰਤ ਪਹਿਲੇ, ਦੂਜੇ ਤੇ ਤੀਜੇ ਨੰਬਰ ਦੀਆਂ ਪੁਜੀਸ਼ਨਾਂ ਪ੍ਰਾਪਤ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਸਕੂਲ ਪ੍ਰਿੰ. ਰਜਿੰਦਰ ਸਿੰਘ ਆਹਲੂਵਾਲੀਆ ਨੇ ਸਭ ਦਾ ਧੰਨਵਾਦ ਕੀਤਾ ਤੇ ਜੀ ਆਇਆਂ ਕਿਹਾ। ਉਨ੍ਹਾਂ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ। ਸਮਾਗਮ ਦੌਰਾਨ ਕੁਲਵਰਨ ਸਿੰਘ ਗਿੱਲ ਥਾਂਦੀਆਂ, ਮਲਕੀਤ ਸਿੰਘ ਬਾਹੜੋਵਾਲ, ਡਾ. ਸੋਹਣ ਸਿੰਘ ਪਰਮਾਰ, ਚੌਧਰੀ ਮੀਨਾ ਸੂੰਢ ਨੇ ਬੱਚਿਆਂ ਨੂੰ ਵਿੱਦਿਆ ਵਿਚ ਉੱਚੇ ਸਥਾਨ ਪ੍ਰਾਪਤ ਕਰਕੇ ਆਪਣਾ, ਆਪਣੇ ਮਾਤਾ ਪਿਤਾ, ਸੰਸਥਾ ਅਤੇ ਅਧਿਆਪਕਾਂ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਮਲਕੀਤ ਸਿੰਘ ਬਾਹੜੋਵਾਲ ਨੇ ਸਭ ਦਾ ਧੰਨਵਾਦ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਪ੍ਰਿੰ. ਡਾ. ਰਣਜੀਤ ਸਿੰਘ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ, ਸੰਦੀਪ ਗੋਇਲ, ਡਾ. ਜੈਸਮੀਨ ਸੂੰਢ, ਰਛਪਾਲ ਸਿੰਘ ਲਾਦੀਆਂ, ਹਰਬੰਤ ਸਿੰਘ, ਸੰਤ ਰਾਮ, ਬਲਵੀਰ ਸਿੰਘਂ, ਪ੍ਰਿੰ. ਜਤਿੰਦਰ ਮੋਹਣ, ਜਸਵਿੰਦਰ ਸਿੰਘ ਮਾਨ, ਪਰਮਜੀਤ ਸਿੰਘ, ਬਬੀਤਾ ਕੁਮਾਰੀ, ਜੌਲੀ ਚੰਦੇਲ, ਰਜਨੀ ਸ਼ਰਮਾ, ਸੁਖਵਿੰਦਰ ਸਿੰਘ, ਸੰਦੀਪ ਕੌਰ, ਸੁਖਵਿੰਦਰ ਕੌਰ, ਪਰਮਿੰਦਰ ਕੌਰ, ਅੰਜਲੀ, ਮਮਤਾ ਆਦਿ ਹਾਜਰ ਸਨ।