ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ
ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ
Publish Date: Tue, 17 Feb 2026 04:30 PM (IST)
Updated Date: Wed, 18 Feb 2026 04:01 AM (IST)

ਲਖਵਿੰਦਰ ਸੋਨੂੰ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਰਕਾਰੀ ਹਾਈ ਸਕੂਲ ਭੀਣ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ। ਜਿਸ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਅਤੇ ਸਿਹਤਯਾਬੀ ਲਈ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ। ਉਪਰੰਤ ਉੱਘੇ ਕੀਰਤਨੀਏ ਭਾਈ ਗੁਰਦੇਵ ਸਿੰਘ ਮੁਬਾਰਕਪੁਰ ਵਾਲਿਆਂ ਦੇ ਜਥੇ ਨੇ ਕੀਰਤਨ ਕਰਕੇ ਹਾਜ਼ਰ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸੰਚਾਲਕ ਦੀ ਭੂਮਿਕਾ ਮਾ. ਕੁਲਵਿੰਦਰ ਸਿੰਘ ਢੇਸੀ ਵੱਲੋਂ ਨਿਭਾਈ ਗਈ।।ਸਮਾਗਮ ਦੌਰਾਨ ਸਰਪੰਚ ਨਿਸ਼ਾਨਵੀਰ ਸਿੰਘ, ਮਾ. ਦੀਪ ਸਿੰਘ ਢੇਸੀ, ਨੀਰਜ ਕੁਮਾਰੀ ਸਟੇਟ ਐਵਾਰਡੀ ਅਤੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸਟੇਟ ਪੱਧਰ ਤੇ ਪੜ੍ਹਾਈ ਅਤੇ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।।ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਲਈ ਅਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ, ਸਰਪੰਚ ਨਿਸ਼ਾਨਵੀਰ ਸਿੰਘ, ਕੁਲਵਿੰਦਰ ਸਿੰਘ ਢੇਸੀ, ਦੀਪ ਸਿੰਘ ਢੇਸੀ, ਜਸਵਿੰਦਰ ਸਿੰਘ, ਸੰਜੀਵ ਕੁਮਾਰ, ਅਮਨਦੀਪ ਸਿੰਘ, ਰਾਕੇਸ਼ ਰਾਣੀ, ਗਗਨ ਦੀਪ ਕੌਰ, ਅੰਜਨਾ, ਅਨੀਤਾ, ਸਤਿੰਦਰ ਕੌਰ, ਨੀਰਜ ਕੁਮਾਰੀ ਸਟੇਟ ਐਵਾਰਡੀ, ਸੁਮਨ ਰਾਣੀ, ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।