- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵਾਂਸ਼ਹਿਰ 'ਚ ਸਲਾਨਾ ਸਾਵਣ ਕਵੀ ਦਰਬਾਰ ਕਰਵਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਾਹਿਤ ਸਭਾ ਨਵਾਂਸ਼ਹਿਰ ਵੱਲੋਂ ਸਾਲਾਨਾ ਸਾਉਣ ਕਵੀ ਦਰਬਾਰ ਕਰਵਾਇਆ। ਇਸ ਦੌਰਾਨ ਮੁੱਖ ਮਹਿਮਾਨ ਦੇ ਤੌਰ ’ਤੇ ਜਗਰੂਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਹੁੰਚੇ। ਉਨ੍ਹਾਂ ਫੀਤਾ ਕੱਟ ਕੇ ਪ੍ਰੋਗਰਾਮ ਦੀ ਆਰੰਭਤਾ ਕਰਦਿਆਂ ਕਿਹਾ ਕਿ ਕਵੀ, ਲੇਖਕ ਅਤੇ ਸਾਹਿਤਕਾਰ ਸਮਾਜ ਦਾ ਦਰਪਣ ਹੁੰਦੇ ਹਨ, ਜਿਹੜੇ ਆਪਣੀਆਂ ਕਲਮਾਂ ਰਾਹੀਂ ਸਮਾਜ ਵਿਚ ਫੈਲੀਆਂ ਕੁਰੀਤੀਆਂ ਅਤੇ ਕੁਰਾਹੇ ਪੈ ਰਹੇ ਲੋਕਾਂ ਨੂੰ ਸੇਧ ਦਿੰਦੀਆਂ ਰਚਨਾਵਾਂ ਨਾਲ਼ ਮੁੱਖ ਧਾਰਾ ਵਿਚ ਲੈ ਆਉਣ ਲਈ ਸਹਾਈ ਹੁੰਦੇ ਹਨ। ਇਸ ਸਮੇਂ ਸਭਾ ਦੇ ਪ੍ਰਧਾਨ ਦਰਸ਼ਨ ਦਰਦੀ ਅਤੇ ਚੇਅਰਮੈਨ ਮਨਮੋਹਨ ਸਿੰਘ ਗੁਲਾਟੀ ਨੇ ਆਏ ਕਵੀਆਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਆਖਿਆ ਅਤੇ ਜਨਰਲ ਸਕੱਤਰ ਦੇਸ ਰਾਜ ਬਾਲੀ ਨੇ ਸਭਾ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਅਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਜਾਂਦੇ ਉਪਰਾਲਿਆਂ ਬਾਰੇ ਚਾਨਣਾ ਪਾਇਆ। ਸਾਹਿਤ ਸਭਾ ਵੱਲੋਂ ਡਾ. ਮਲਕੀਤ ਕੌਰ ਜੰਡੀ ਦੀਆਂ ਸਾਹਿਤਕ ਪ੍ਰਾਪਤੀਆਂ ਸਬੰਧੀ ਦੱਸਿਆ ਤੇ ਉਨ੍ਹਾਂ ਦਾ ਸਨਮਾਨ ਕੀਤਾ। ਸੁਰਿੰਦਰ ਪਾਲ ਗੋਰਖਪੁਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਕਵੀ ਦਰਬਾਰ ’ਚ ਦਲਜੀਤ ਮਹਿਮੀ, ਲਾਲੀ ਕਰਤਾਰਪੁਰੀ, ਹਰਬਲਾਸ ਬੱਧਣ, ਦਰਸ਼ਨ ਦਰਦੀ, ਵਾਸਦੇਵ ਪਰਦੇਸੀ ਪ੍ਰੈੱਸ ਸਕੱਤਰ, ਹਰੀ ਕ੍ਰਿਸ਼ਨ ਪਟਵਾਰੀ, ਪੂਨਮ ਬਾਲਾ, ਮਨਮੋਹਨ ਸਿੰਘ ਗੁਲਾਟੀ, ਹਰੀ ਕ੍ਰਿਸ਼ਨ ਬੰਗਾ, ਅਮਰੀਕ ਬੇਗਮਪੁਰੀ, ਐਡਵੋਕੇਟ ਜਸਪ੍ਰੀਤ ਸਿੰਘ ਬਾਜਵਾ, ਸੁਰਿੰਦਰ ਪਾਲ ਗੋਰਖਪੁਰ, ਐਡਵੋਕੇਟ ਰੋਹਿਤ ਬਾਲੀ, ਐਡਵੋਕੇਟ ਪ੍ਰਦੀਪ ਕੁਮਾਰ, ਸ਼ਮ੍ਹਾ ਮੱਲ੍ਹਣ, ਵੀਨਾ ਸ਼ਰਮਾ, ਅਸ਼ਵਨੀ ਜੋਸ਼ੀ, ਪ੍ਰੀਆ, ਰੀਟਾ ਸਿੱਧੂ, ਡਾ. ਮਲਕੀਤ ਕੌਰ ਜੰਡੀ ਆਦਿ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਸਟੇਜ ਦਾ ਸੰਚਾਲਨ ਦੇਸ ਰਾਜ ਬਾਲੀ ਨੇ ਬਾਖੂਬੀ ਨਿਭਾਇਆ।