ਸਾਲਾਨਾ ਇੰਟਰ ਹਾਊਸ ਦੋ ਦਿਨਾਂ ਸਪੋਰਟਸ ਮੀਟ ਸੰਪੰਨ ਸਲਾਨਾ ਇੰਟਰ ਹਾਊਸ ਦੋ ਦਿਨਾਂ ਸਪੋਰਟਸ ਮੀਟ ਸੰਪੰਨ
Publish Date: Tue, 27 Oct 2026 04:56 PM (IST)
Updated Date: Tue, 27 Oct 2026 04:58 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ-ਕਲੇਰਾਂ ਵਿਖੇ ਸਲਾਨਾ ਇੰਟਰ ਹਾਊਸ ਦੋ ਦਿਨਾਂ ਸਪਰੋਟਸ ਮੀਟ -2026 ਸਮਾਪਤ ਹੋ ਗਈ ਹੈ। ਇਸ ਸਾਲ ਖੇਡਾਂ ਦੀ ਓਵਰ ਆਲ ਟਰਾਫੀ ਭਾਈ ਮਨੀ ਸਿੰਘ ਜੀ ਹਾਊਸ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਕੇ ਜਿੱਤੀ ਅਤੇ ਰਨਰ ਅੱਪ ਭਾਈ ਮਤੀ ਦਾਸ ਜੀ ਹਾਊਸ ਰਿਹਾ। ਜਦਕਿ ਭਾਈ ਸਤੀ ਦਾਸ ਜੀ ਹਾਊਸ ਅਤੇ ਬਾਬਾ ਦੀਪ ਸਿੰਘ ਜੀ ਹਾਊਸ ਨੇ ਕ੍ਰਮਵਾਰ ਤੀਜਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ। ਦੋ ਦਿਨਾਂ ਸਪੋਰਟਸ ਮੀਟ ਦਾ ਉਦਘਾਟਨ ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਸਾਧੜਾ ਨੇ ਸਾਂਝੇ ਤੌਰ ਤੇ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਚ ਬਹੁਤ ਅਹਿਮ ਹਨ ਅਤੇ ਇਸ ਨਾਲ ਖਿਡਾਰੀਆਂ ਦੀ ਖੇਡ ਪ੍ਰਤਿਭਾ ਵਿਚ ਨਿਖਾਰ ਆਉਂਦਾ ਹੈ। ਉਨ੍ਹਾਂ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡਾਂ ਵਿਚ ਭਾਗ ਲੈ ਕੇ ਸਕੂਲ, ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਆ। ਸਕੂਲ ਦੇ ਪ੍ਰਿੰ. ਵਨੀਤਾ ਚੋਟ ਨੇ ਮੁੱਖ ਮਹਿਮਾਨ ਅਤੇ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ। ਇੰਟਰ ਹਾਊਸ ਸਪੋਰਟਸ ਮੀਟ ਵਿਚ ਭਾਗ ਲੈਣ ਵਾਲੇ ਵੱਖ-ਵੱਖ ਹਾਊਸਾਂ ਦੇ ਖਿਡਾਰੀਆਂ ਨੇ ਸਲਾਮੀ ਦਿੰਦੇ ਹੋਏ ਸ਼ਾਨਦਾਰ ਮਾਰਚ ਪਾਸਟ ਕੀਤਾ। ਉਪਰੰਤ ਖੇਡਾਂ ਨੂੰ ਖੇਡ ਦੀ ਭਾਵਨਾ ਨਾਲ ਖੇਡਣ ਦੀ ਸਹੁੰ ਚੁਕਣ ਦੀ ਰਸਮ ਨੈਸ਼ਨਲ ਪੱਧਰ ਦੀ ਕੁਸ਼ਤੀ ਖਿਡਾਰਣ ਸਰਗੁਣ ਕੌਰ ਢਾਹਾਂ ਨੇ ਨਿਭਾਈ। ਖੇਡਾਂ ਦੇ ਪਹਿਲੇ ਦਿਨ 100 ਮੀਟਰ, 200 ਮੀਟਰ, 400 ਮੀਟਰ, ਲੰਬੀ ਛਾਲ, ਸ਼ਾਟਪੁੱਟ, ਤਿੰਨ ਟੰਗੀ ਦੌੜ ਦੇ ਮੁਕਾਬਲੇ ਹੋਏ। ਦੂਜੇ ਦਿਨ ਫੁੱਟਬਾਲ, ਰੱਸਾਕਸ਼ੀ, ਰਿਲੇਅ ਦੌੜ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੇ ਈਵੈਂਟ ਮੁਕਾਬਲੇ ਹੋਏ। ਖੇਡਾਂ ਦੀ ਸਮਾਪਤੀ ਮੌਕੇ ਲੋਕ ਨਾਚਾਂ ਦੀ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਮੁੱਖ ਮਹਿਮਾਨ ਅਤੇ ਪ੍ਰਧਾਨਗੀ ਮੰਡਲ ਵਿਚ ਸ਼ਾਮਿਲ ਮਹਿਮਾਨਾਂ ਨੇ ਸਾਰੇ ਖਿਡਾਰੀਆਂ ਨੂੰ ਮੈਡਲ ਅਤੇ ਯਾਦ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਸਾਧੜਾ ਸੀਨੀਅਰ ਮੀਤ ਪ੍ਰਧਾਨ, ਬੀਬੀ ਬਲਵਿੰਦਰ ਕੌਰ ਕਲਸੀ ਖਜ਼ਾਨਚੀ ਟਰੱਸਟ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਤਰਨਦੀਪ ਸਿੰਘ ਸਾਧੜਾ ਯੂਕੇ, ਜੋਗਿੰਦਰ ਸਿੰਘ ਕਲਸੀ ਨੈਸ਼ਨਲ ਕੋਚ, ਮਹਿੰਦਰ ਪਾਲ ਸਿੰਘ, ਭਾਈ ਜੋਗਾ ਸਿੰਘ, ਬਲਜੀਤ ਸਿੰਘ ਕੰਗ, ਪ੍ਰਿੰ. ਡਾ. ਰਮਨਦੀਪ ਕੌਰ, ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਅਤੇ ਸਕੂਲ ਵਿਦਿਆਰਥੀ ਹਾਜ਼ਰ ਸਨ।