ਰੈੱਡ ਰੋਜ਼ ਸਕੂਲ ’ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਰੈੱਡ ਰੋਜ਼ ਸਕੂਲ 'ਚ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ
Publish Date: Fri, 28 Aug 2026 04:22 PM (IST)
Updated Date: Fri, 28 Aug 2026 04:25 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਵੱਲੋਂ ਰੈੱਡ ਰੋਜ਼ ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ। ਜਿਸ ਦੀ ਪ੍ਰਧਾਨਗੀ ਰੀਮਾ ਅਰੋੜਾ ਡਾਇਰੈਕਟਰ ਅਤੇ ਰਜੀਵ ਅਰੋੜਾ ਨੇ ਕੀਤੀ। ਕੈਂਪ ਦੌਰਾਨ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਬੱਚਿਆਂ ਨੂੰ ਨਸ਼ਾਮੁਕਤ ਭਾਰਤ ਮੁਹਿੰਮ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਦੱਸਿਆ ਕਿ ਜਿੱਥੇ ਭਾਰਤ ਵਿਚ 37 ਕਰੋੜ ਲਗਭਗ ਲੋਕ ਨਸ਼ਾ ਕਰਦੇ ਹਨ, ਉੱਥੇ ਪੰਜਾਬ ਵਿਚ ਵੀ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਨਸ਼ਿਆਂ ਦੀ ਗ੍ਰਿਫਤ ਵਿਚ ਹਨ। ਉਨ੍ਹਾਂ ਦੱਸਿਆ ਕਿ ਇਹ ਸੰਸਥਾ ਬਿਨਾਂ ਕਿਸੇ ਭੇਦਭਾਵ ਸਮਾਜਿਕ ਕਲਿਆਣ ਦਾ ਕੰਮ ਕਰਦੀ ਹੈ, ਭਾਵੇ ਉਹ ਕੋਈ ਕੁਦਰਤੀ ਆਫਤ ਹੋਵੇ ਜਾਂ ਨੌਜਵਾਨ ਨਸ਼ਿਆਂ ਦੇ ਆਦੀ ਹੋਣ। ਉਨ੍ਹਾਂ ਦੱਸਿਆ ਕਿ ਲੋੜਵੰਦ ਲੋਕਾਂ ਦੀ ਰੈੱਡ ਕਰਾਸ ਮਦਦ ਕਰਦੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਨਸ਼ਿਆਂ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਦੇ ਮੂੰਹ ’ਚ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਜ਼ਾਰਾਂ ਹੀ ਨੌਜਵਾਨ ਰੈੱਡ ਕਰਾਸ ਦੇ ਸੈਟਰਾਂ ਵਿਚ ਦਾਖਲ ਹੋ ਕੇ ਨਸ਼ੇ ਮੁਕਤ ਹੋ ਚੁੱਕੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਜੇਕਰ ਤੁਹਾਡੀ ਜ਼ਿੰਦਗੀ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਤੁਸੀਂ ਸਭ ਤੋਂ ਪਹਿਲਾਂ ਆਪਣੇ ਮਾਤਾ-ਪਿਤਾ ਜਾਂ ਅਧਿਆਪਕਾਂ ਨੂੰ ਦੱਸੋ। ਅਖੀਰ ਵਿਚ ਸਾਰਿਆਂ ਨੇ ਨਸ਼ਾਮੁਕਤ ਭਾਰਤ ਮੁਹਿੰਮ ਤਹਿਤ ਨਸ਼ੇ ਤੋਂ ਦੂਰ ਰਹਿਣ ਲਈ ਪ੍ਰਣ ਲਿਆ। ਇਸ ਮੌਕੇ ਪਰਵੇਸ਼ ਕੁਮਾਰ ਸਟਾਫ ਮੈਂਬਰ ਨੇ ਕੇਂਦਰ ਦੇ ਕੰਮਾਂ ਅਤੇ ਸਰਗਰਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰਿੰ. ਊਸ਼ਾ ਰਾਣੀ ਨੇ ਨਸ਼ੇ ਤੋਂ ਦੂਰ ਰਹਿਣ ਲਈ ਆਪਣੇ ਵਿਚਾਰ ਦਿੱਤੇ ਅਤੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਮੈਂਬਰ ਗੁਰਪ੍ਰੀਤ ਕੌਰ, ਹਰਜਿੰਦਰ ਕੌਰ, ਪ੍ਰਭਜੋਤ ਕੌਰ, ਸੁਰਿੰਦਰ ਕੌਰ, ਨੀਰਜ, ਦੀਪਿਕਾ, ਹਰਜਿੰਦਰ, ਨਿਰਮਲਾ ਅਤੇ ਵਿਦਿਆਰਥੀ ਹਾਜ਼ਰ ਸਨ।