- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਨਸ਼ਾਮੁਕਤ ਭਾਰਤ ਮੁਹਿੰਮ ਤਹਿਤ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ। ਜਿਸ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਸਿਹਤਮੰਦ ਤੇ ਨਸ਼ਾਮੁਕਤ ਸਮਾਜ ਦੀ ਸਿਰਜਣਾ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਣੂ ਕਰਵਾਉਣਾ ਸੀ। ਕੈਂਪ ਵਿਚ ਰੈੱਡ ਕਰਾਸ ਸੁਸਾਇਟੀ ਨਵਾਂਸ਼ਹਿਰ ਦੇ ਕੌਂਸਲਰ ਕਮਲਜੀਤ ਕੌਰ ਅਤੇ ਚਮਨ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਹੋਣ ਵਾਲੇ ਸਰੀਰਕ, ਮਾਨਸਿਕ, ਆਰਥਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਖ਼ਰਾਬ ਕਰਦਾ ਹੈ, ਸਗੋਂ ਪਰਿਵਾਰਕ ਜੀਵਨ ਅਤੇ ਸਮਾਜ ’ਤੇ ਵੀ ਮਾੜਾ ਪ੍ਰਭਾਵ ਪਾਉਦਾ ਹੈ। ਪਿ੍ਰੰ. ਮਨਜੀਤ ਸਿੰਘ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਤਾਕਤ ਹਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਿਚ ਵਿਦਿਆਰਥੀਆਂ ਦੀ ਭੂਮਿਕਾ ਬਹੁਤ ਮਹੱਤਵ ਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ। ਕੈਂਪ ਦੇ ਅਖੀਰ ਵਿਚ ਸਾਰੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ ਗਈ। ਡਾ. ਨਿਰਦੋਸ਼ ਕੌਰ ਨੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕੀਤਾ।