- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨੂੰ ਬੰਗੜ ਨੇ ਕਾਲਜ ਦਾ ਨਾਂਅ ਚਮਕਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਬੀਬੀਏ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੋਸ਼ਨ ਕੀਤਾ। ਕਾਲਜ ਦੀ ਵਿਦਿਆਰਥਣ ਅਨੂੰ ਬੰਗੜ ਨੇ 8.02 ਸੀਜੀਪੀਏ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ ਛੇਵਾਂ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਉਸ ਨੇ ਕਾਲਜ ਅਤੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰ. ਡਾ. ਇੰਦੂ ਰੱਤੀ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਕਾਲਜ ਦੀਆਂ ਵਿਦਿਆਰਥਣਾਂ ਨੇ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਬੀਬੀਏ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਜਸਮੀਨ ਕੌਰ ਨੇ 7.64 ਐੱਸਜੀਪੀਏ ਹਾਸਲ ਕਰ ਕੇ ਕਾਲਜ ਅਤੇ ਜ਼ਿਲ੍ਹੇ ਵਿਚੋਂ ਦੂਜਾ ਸਥਾਨ, ਹਰਮਨ ਰਾਣੀ ਨੇ 7.36 ਐੱਸਜੀਪੀਏ ਪ੍ਰਾਪਤ ਕਰ ਕੇ ਕਾਲਜ ਅਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਵਿਦਿਆਰਥਣਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਾਮਰਸ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵੀ ਮੁਬਾਰਕਬਾਦ ਦਿੱਤੀ। ਕਾਮਰਸ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਵਿਦਿਆਰਥਣਾਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ। ਇਸ ਮੌਕੇ ਪ੍ਰੋ. ਡਾ. ਦਵਿੰਦਰ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਪ੍ਰਿਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਦੀਪਿਕਾ, ਪ੍ਰੋ. ਮਨੀਸ਼ਾ, ਪ੍ਰੋ. ਗੁਰਿੰਦਰ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਗਗਨਪ੍ਰੀਤ ਕੌਰ, ਪ੍ਰੋ. ਦਮਨਪ੍ਰੀਤ ਅਤੇ ਹੋਰ ਹਾਜ਼ਰ ਸਨ।