ਮਨਦੀਪ ਸਿੰਘ, ਜਾਡਲਾ : ਅਪੋਲੋ ਸਟਾਰ ਇੰਟਰਨੈਸ਼ਨਲ ਪਬਲਿਕ ਸਕੂਲ ਰਾਹੋਂ-ਦਿਲਾਵਰਪੁਰ ਰੋਡ ਵਿਖੇ 75ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਚ ਡਿਪਟੀ ਡੀਈਓ ਅਮਰੀਕ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਛੋਟੇ ਬੱਚਿਆਂ ਨੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦਾ ਪੋ੍ਗਰਾਮ ਪੇਸ਼ ਕੀਤਾ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਵਿਲੀਅਮ ਕਪੂਰ ਦੀ ਪ੍ਰਧਾਨਗੀ ਹੇਠ ਆਜ਼ਾਦੀ ਦਿਵਸ ਮਨਾਇਆ, ਜਿਸ ਵਿਚ ਡਿਪਟੀ ਡੀਈਓ ਅਮਰੀਕ ਸਿੰਘ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਦੌਰਾਨ ਡਿਪਟੀ ਡੀਈਓ ਅਮਰੀਕ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਅਤੇ ਬੱਚਿਆਂ ਵੱਲੋਂ ਪਰੇਡ ਰਾਹੀਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਸਕੂਲ ਦੇ ਛੋਟੇ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ਦੇ ਨਾਲ ਸ਼ਹੀਦਾਂ ਨੂੰ ਯਾਦ ਕੀਤਾ। ਸਕੂਲ ਦੀਆਂ ਛੋਟੀਆਂ ਵਿਦਿਆਰਥਣਾਂ ਵੱਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਲੜਕਿਆਂ ਵੱਲੋਂ ਭੰਗੜਾ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ। ਇਸ ਦੌਰਾਨ ਸਕੂਲੀ ਬੱਚਿਆਂ ਨੂੰ ਡਿਪਟੀ ਡੀਈਓ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਡਿਪਟੀ ਡੀਈਓ ਅਮਰੀਕ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਡਾ. ਵਿਲੀਅਮ ਕਪੂਰ, ਮੈਂਬਰ ਡਾ. ਤਰਸੇਮ ਸਿੰਘ, ਪਿ੍ਰ. ਇੰਦੂ ਕੌਸਲ, ਪਿੰ੍. ਅਮਿਤ ਕੌਸ਼ਲ, ਡਾਇਰੈਕਟਰ ਡਾ. ਗੁਰਮੀਤ ਸਿੰਘ, ਡਾ. ਨੀਰਜਾ ਕਪੂਰ, ਡਾ. ਮੋਨਿਕਾ, ਰਸਾਲ ਸਿੰਘ, ਗੁਰਦੀਪ ਕੁਮਾਰ ਪਿੰਕਾ, ਪਵਨ ਕੁਮਾਰ, ਅਮਰਜੀਤ ਸਿੰਘ, ਰਾਜਿੰਦਰ ਕੁਮਾਰ, ਸਕੂਲ ਦਾ ਸਮੂਹ ਸਟਾਫ਼ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਅੰਤ ਵਿਚ ਡਾਇਰੈਕਟਰ ਗੁਰਮੀਤ ਸਿੰਘ ਸਰਾਂ ਨੇ ਸਾਰਿਆਂ ਦਾ ਸਕੂਲ ਆਉਣ 'ਤੇ ਧੰਨਵਾਦ ਕੀਤਾ।