ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਜਾਰੀ : ਲੋਹਟੀਆ
ਮੁੱਖ ਮੰਤਰੀ ਸਿਹਤ ਯੋਜਨਾ ਦੀਆਂ ਪਿੰਡਾਂ ਤੱਕ ਪਹੁੰਚੀਆਂ ਅਪਾਇੰਟਮੈਂਟ ਸਲਿੱਪਾਂ-ਹਰਜੋਤ ਲੋਹਟੀਆ
Publish Date: Sun, 01 Feb 2026 03:31 PM (IST)
Updated Date: Mon, 02 Feb 2026 04:02 AM (IST)

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ ਐੱਸਸੀ ਕਮਿਸ਼ਨ ਪੰਜਾਬ ਦੀ ਵਾਈਸ ਚੇਅਰਪਰਸਨ ਹਰਜੋਤ ਲੋਹਟੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਦਾ ਕੰਮ ਸੂਬੇ ਭਰ ਵਿਚ ਲਗਾਤਾਰ ਜਾਰੀ ਹੈ। ਹਲਕਾ ਬੰਗਾ ਦੇ ਵੱਖੋ-ਵੱਖ ਪਿੰਡਾਂ ਵਿੱਚ ਲੋਕਾਂ ਤੱਕ ਅਪਾਇੰਟਮੈਂਟ ਸਲਿੱਪਾਂ ਪਹੁੰਚਾਈਆਂ ਗਈਆਂ ਹਨ, ਤਾਂ ਜੋ ਹਰ ਯੋਗ ਪਰਿਵਾਰ ਬਿਨਾਂ ਕਿਸੇ ਦਿੱਕਤ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਤਹਿਤ ਪਰਿਵਾਰਾਂ ਨੂੰ ਵੱਡੇ ਪੱਧਰ ’ਤੇ ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮਕਸਦ ਹੈ ਕਿ ਸੂਬੇ ਦਾ ਕੋਈ ਵੀ ਯੋਗ ਨਾਗਰਿਕ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਲਕਾ ਬੰਗਾ ਦੇ ਪਿੰਡਾਂ ਵਿਚ ਘਰ-ਘਰ ਪਹੁੰਚ ਕੇ ਅਪਾਇੰਟਮੈਂਟ ਸਲਿੱਪਾਂ ਵੰਡੀਆਂ ਜਾ ਰਹੀਆਂ ਹਨ, ਤਾਂ ਜੋ ਲੋਕ ਨਿਰਧਾਰਤ ਮਿਤੀ ਅਤੇ ਸਮੇਂ ਅਨੁਸਾਰ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ। ਇਸ ਨਾਲ ਲੋਕਾਂ ਨੂੰ ਲੰਬੀਆਂ ਕਤਾਰਾਂ ਜਾਂ ਬੇਵਜ੍ਹਾ ਦੌੜ-ਧੁੱਪ ਤੋਂ ਛੁਟਕਾਰਾ ਮਿਲੇਗਾ। ਮੌਕੇ ’ਤੇ ਮੀਡੀਆ ਇੰਚਾਰਜ ਮਨਜੀਤ ਸਿੰਘ ਨਾਮਧਾਰੀ ਨੇ ਹਲਕਾ ਬੰਗਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀ ਇਸ ਲੋਕ-ਹਿਤੈਸ਼ੀ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੀ ਰਜਿਸਟ੍ਰੇਸ਼ਨ ਸਮੇਂ-ਸਿਰ ਪੂਰੀ ਕਰਵਾਉਣ।