- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2014 ਬੈਚ ਦੇ ਪੀਸੀਐਸ ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਦੇ 2014 ਬੈਚ ਦੇ ਅਧਿਕਾਰੀ ਅਰਵਿੰਦ ਕੁਮਾਰ ਨੇ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਉਨ੍ਹਾਂ ਦੀ ਬਦਲੀ ਉਪਰੰਤ ਖਮਾਣੋਂ ਤੋੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਹ ਖਮਾਣੋਂ (ਫਤਿਹਗੜ੍ਹ ਸਾਹਿਬ) ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਉਪਰੰਤ ਅਰਵਿੰਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ।