- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰੀਆ ਸਮਾਜ ਮੰਦਰ ਬੰਗਾ ਵੱਲੋਂ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਮਨਾਇਆ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਆਰੀਆ ਸਮਾਜ ਮੰਦਰ ਬੰਗਾ ਵਿਖੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 119ਵਾਂ ਜਨਮ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਸਭ ਦੀ ਸੁੱਖ ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਹਵਨ ਕਰਵਾਇਆ। ਇਸ ਮੌਕੇ ਪੰਡਿਤ ਸ਼ਾਮ ਲਾਲ ਆਰੀਆ ਅਤੇ ਹੋਰ ਪ੍ਰਬੰਧਕਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜ਼ਿੰਦਗੀ ਕੁਰਬਾਨ ਕਰ ਦਿੱਤੀ। ਉਨ੍ਹਾਂ ਦੀ ਸੋਚ, ਦੇਸ਼ ਪ੍ਰਤੀ ਸਮਰਪਣ ਅਤੇ ਨੌਜਵਾਨਾਂ ਲਈ ਦਿੱਤਾ ਸੰਦੇਸ਼ ਅੱਜ ਵੀ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ। ਪ੍ਰਬੰਧਕਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਵਾਲਾ ਸਮਾਜ ਸਿਰਜਣ ਲਈ ਸਾਨੂੰ ਸਿੱਖਿਆ, ਇਮਾਨਦਾਰੀ, ਸਮਾਜਿਕ ਭਾਈਚਾਰੇ ਅਤੇ ਦੇਸ਼ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਸ਼ਹੀਦ ਭਗਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਵਿਚਾਰ ਧਾਰਾ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਪ੍ਰਸ਼ਾਦ ਦੇ ਰੂਪ ਵਿਚ ਲੰਗਰ ਵਰਤਾਇਆ ਗਿਆ। ਇਸ ਮੌਕੇ ਵਿਨੋਦ ਸ਼ਰਮਾ ਪ੍ਰਧਾਨ, ਪੰਡਿਤ ਸ਼ਾਮ ਲਾਲ ਆਰੀਆ, ਨਰਿੰਦਰ ਗੋਗਨਾ, ਵਿਜੇ ਸਿਆਲ, ਪ੍ਰਭਾਤ ਕਲਮੀ, ਚੰਦਰ ਮੋਹਨ ਸੂਰੀ, ਸਰਵਣ ਕੁਮਾਰ, ਦਲਜੀਤ ਅਰੋੜਾ, ਰਾਮ ਭਰੋਸੇ, ਮਾਸਟਰ ਅਸ਼ੋਕ ਸ਼ਰਮਾ, ਪ੍ਰਦੀਪ ਚਾਵਲਾ, ਪ੍ਰਵੀਨ, ਮੋਤੀ ਲਾਲ ਕੁਸ਼ਵਾਹਾ, ਸੁਨੀਲ ਕੁਮਾਰ, ਭਗਵਾਨ ਦਾਸ, ਨਰੇਸ਼ ਟੁਟੇਜਾ, ਸੰਜੀਵ ਮੋਹਨ, ਅਸ਼ੋਕ ਮਹਿੰਦਰੂ, ਅਸ਼ਵਨੀ ਭਾਰਦਵਾਜ, ਵਿਨੋਦ ਭਾਰਦਵਾਜ, ਚੇਤਨ ਦੇਵ, ਧਰਮਿੰਦਰ ਸਿੰਘ ਸਿੱਧੂ, ਲਾਡੀ ਬੰਗਾ, ਹਰਪਾਲ ਸਿੰਘ ਸਿੱਧੂ ਆਦਿ ਹਾਜ਼ਰ ਸਨ।