- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਸ਼ੋਕ ਨਾਨੋਵਾਲੀਆ ਸਾਥੀਆਂ ਸਮੇਤ ਭਾਜਪਾ 'ਚ ਹੋਏ ਸ਼ਾਮਲ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਆਪਣੇ ਅਨੇਕਾਂ ਸਾਥੀਆਂ ਸਮੇਤ ਪਾਰਟੀ ਨੂੰ ਸਦਾ ਲਈ ਅਲਵਿਦਾ ਆਖ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਜਾਣਕਾਰੀ ਅਨੁਸਾਰ ਅਸ਼ੋਕ ਨਾਨੋਵਾਲ, ਜੋਗਿੰਦਰ ਸਿੰਘ ਅਟਵਾਲ ਸਮੇਤ ਅਨੇਕਾਂ ਸਾਥੀਆਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ। ਜਿੱਥੇ ਕਿ ਉਨ੍ਹਾਂ ਦਾ ਭਾਜਪਾ ਦੇ ਆਗੂਆਂ ਵੱਲੋਂ ਪਾਰਟੀ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਅਸ਼ੋਕ ਨਾਨੋਵਾਲ ਪਹਿਲਾਂ ਕਾਂਗਰਸ ਵਿਚ ਸਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਕੇ ਸਰਗਰਮੀਆਂ ਸ਼ੁਰੂ ਕੀਤੀਆਂ ਸਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਅਸ਼ੋਕ ਨਾਨੋਵਾਲ ਨੇ ਦੱਸਿਆ ਕਿ ਪੰਜਾਬ ਦੀਆਂ ਇਨ੍ਹਾਂ ਰਿਵਾਇਤੀ ਪਾਰਟੀਆਂ ਨੇ ਆਪਣੇ ਕਾਰਜ ਕਾਲ ਦੌਰਾਨ ਪੰਜਾਬ ਨਾਲ ਹਮੇਸ਼ਾ ਹੀ ਧੋਖਾ ਕੀਤਾ ਹੈ ਅਤੇ ਹੁਣ ਮੌਜੂਦਾ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਹੋਰ ਵੀ ਜ਼ਿਆਦਾ ਪੱਛੜ ਕੇ ਰਹਿ ਗਿਆ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਡਬਲ ਇੰਜਣ ਸਰਕਾਰ ਨਾਲ ਹੀ ਹੋ ਸਕਦੀ ਹੈ। ਜਿਸ ਲਈ ਉਨ੍ਹਾਂ ਆਪਣੇ ਇਲਾਕੇ ਅਤੇ ਪੰਜਾਬ ਦੀ ਤਰੱਕੀ ਲਈ ਭਾਜਪਾ ਦਾ ਪੱਲਾ ਫੜਿਆ ਹੈ। ਉਨ੍ਹਾਂ ਆਖਿਆ ਕਿ ਭਾਜਪਾ ਲੋਕ ਹਿਤੈਸ਼ੀ ਪਾਰਟੀ ਹੈ। ਜਿਨ੍ਹਾਂ ਵੱਲੋਂ ਅਨੇਕਾਂ ਹੀ ਸਮਾਜ ਭਲਾਈ ਸਕੀਮਾਂ ਚਲਾ ਕੇ ਜਿੱਥੇ ਪੰਜਾਬ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੱਤੀ ਹੈ, ਉਥੇ ਹੀ ਕਿਸਾਨ ਭਲਾਈ ਯੋਜਨਾਵਾਂ ਦਾ ਕਿਸਾਨ ਲਾਹਾ ਲੈ ਕੇ ਮੁੜ ਤਰੱਕੀ ਦੀ ਰਾਹ ਪੈ ਰਹੇ ਹਨ। ਉਨ੍ਹਾਂ ਆਖਿਆ ਕਿ ਭਾਜਪਾ ਹਾਈ ਕਮਾਂਡ ਵੱਲੋਂ ਉਨ੍ਹਾਂ ਨੂੰ ਵਿਧਾਨ ਸਭਾ ਹਲਕੇ ਅੰਦਰ ਪੂਰੀ ਤਰ੍ਹਾਂ ਨਾਲ ਸਰਗਰਮ ਰਹਿਣ, ਘਰ-ਘਰ ਭਾਜਪਾ ਦੀਆਂ ਲੋਕ ਪੱਖੀ ਯੋਜਨਾਵਾਂ ਨੂੰ ਪਹੁੰਚਾਉਣ, ਪਾਰਟੀ ਦਾ ਦਾਇਰਾ ਹੋਰ ਵੀ ਵੱਡਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਪਾਰਟੀ ਵਿਚ ਸ਼ਾਮਲ ਹੋਣ ਤੇ ਭਰਵੇ ਜ਼ੋਸ ਨਾਲ ਸਵਾਗਤ ਕੀਤਾ।