ਅਸਮਿਤਾ ਐਥਲੈਟਿਕਸ ਮੁਕਾਬਲਾ ਭਲਕੇ ਕਰਵਾਇਆ ਜਾਵੇਗਾ
8 ਮਾਰਚ ਨੂੰ ਬੰਗਾ 'ਚ ਅਸਮਿਤਾ ਐਥਲੈਟਿਕਸ ਮੁਕਾਬਲਾ ਕਰਵਾਇਆ ਜਾਵੇਗਾ
Publish Date: Sat, 07 Mar 2026 08:26 PM (IST)
Updated Date: Sun, 08 Mar 2026 04:18 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ 8 ਮਾਰਚ ਨੂੰ ਜ਼ਿਲ੍ਹੇ ਵਿਖੇ ਅਸਮਿਤਾ ਐਥਲੈਟਿਕਸ ਮੁਕਾਬਲਾ ਕਰਵਾਇਆ ਜਾਵੇਗਾ। ਇਹ ਮੁਕਾਬਲਾ ਸਵੇਰੇ 9 ਵਜੇ ਤੋਂ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਸ਼ੁਰੂ ਹੋਵੇਗਾ। ਪ੍ਰੋਗਰਾਮ ਦਾ ਆਯੋਜਨ ਖੇਡੋ ਇੰਡੀਆ, ਮਾਈ ਭਾਰਤ ਅਤੇ ਭਾਰਤੀ ਖੇਡ ਪ੍ਰਾਧਿਕਰਨ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮਾਈ ਭਾਰਤ ਦੀ ਡਿਪਟੀ ਡਾਇਰੈਕਟਰ ਵੰਦਨਾ ਲਾਓ ਨੇ ਦਿੰਦਿਆਂ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਔਰਤਾਂ ਅਤੇ ਲੜਕੀਆਂ ਨੂੰ ਖੇਡਾਂ ਦੇ ਮਾਧਿਅਮ ਰਾਹੀਂ ਸਸ਼ਕਤ ਬਣਾਉਣਾ, ਉਨ੍ਹਾਂ ’ਚ ਫਿਟਨੈੱਸ ਪ੍ਰਤੀ ਜਾਗਰੂਕਤਾ ਵਧਾਉਣਾ ਤੇ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀਯੋਗਿਤਾ ਵਿਚ 100 ਮੀਟਰ, 200 ਮੀਟਰ ਅਤੇ 400 ਮੀਟਰ ਦੌੜਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-13, 13 ਤੋਂ 18 ਸਾਲ ਅਤੇ 18 ਸਾਲ ਤੋਂ ਵੱਧ ਉਮਰ ਵਰਗ ਦੀਆਂ ਲੜਕੀਆਂ ਅਤੇ ਔਰਤਾਂ ਹਿੱਸਾ ਲੈ ਸਕਣਗੀਆਂ। ਉਨ੍ਹਾਂ ਕਿਹਾ ਕਿ ਅਸਮਿਤਾ (ਔਰਤਾਂ ਨੂੰ ਕਾਰਵਾਈ ਰਾਹੀਂ ਪ੍ਰੇਰਿਤ ਕਰਕੇ ਖੇਡਾਂ ਦੇ ਮੀਲ ਪੱਥਰ ਨੂੰ ਪ੍ਰਾਪਤ ਕਰਨਾ) ਪਹਿਲ ਦੀ ਸ਼ੁਰੂਆਤ ਸਾਲ 2021 ਵਿਚ ਕੀਤੀ ਗਈ ਸੀ। ਜਿਸਦਾ ਉਦੇਸ਼ ਦੇਸ਼ ਭਰ ਵਿਚ ਔਰਤਾਂ ਦੀ ਖੇਡਾਂ ਵਿਚ ਹਿੱਸੇਦਾਰੀ ਵਧਾਉਣਾ, ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਅਤੇ ਨੌਜਵਾਨਾਂ ਵਿਚ ਸਿਹਤਮੰਦ ਅਤੇ ਸਰਗਰਮ ਜੀਵਨਸ਼ੈਲੀ ਨੂੰ ਵਧਾਵਾ ਦੇਣਾ ਹੈ। ਮੁਕਾਬਲੇ ਵਿਚ ਹਿੱਸਾ ਲਣ ਦੀ ਇਛੁੱਕ ਲੜਕੀਆਂ ਅਤੇ ਔਰਤਾਂ ਨੂੰ ਮਾਈ ਭਾਰਤ ਪੋਰਟਲ ਦੇ ਮਾਧਿਅਮ ਰਾਹੀਂ ਜ਼ਰੂਰ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ।