
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਖਬੀਰ ਸਿੰਘ ਬਾਦਲ 'ਤੇ ਹਮਲਾ ਨਿੰਦਣਯੋਗ-ਚੌਧਰੀ ਰਮਨ ਨੰਦ ਲਾਲ

ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਮਹਾਰਾਸ਼ਟਰ ਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਯੂਥ ਅਕਾਲੀ ਦਲ ਦੇ ਨੌਜਵਾਨ ਆਗੂ ਚੌਧਰੀ ਰਮਨ ਨੰਦ ਲਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਣਯੋਗ ਕਰਾਰ ਦਿੱਤਾ ਹੈ। ਸਵ. ਚੌਧਰੀ ਨੰਦ ਲਾਲ ਦੇ ਪੋਤਰੇ ਚੌਧਰੀ ਰਮਨ ਨੰਦ ਲਾਲ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ, ਜਿਸ ਨਾਲ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਸਥਾਨ ’ਤੇ ਕਿਸੇ ਸ਼ਰਧਾਲੂ ਉੱਪਰ ਹਮਲਾ ਹੋਣਾ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਹੀਂ ਸਗੋਂ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਧਾਰਮਿਕ ਆਸਥਾ ਨੂੰ ਠੇਸ ਪਹੁੰਚਾਉਣ ਵਾਲੀ ਘਟਨਾ ਹੈ। ਅਜਿਹੀਆਂ ਘਟਨਾਵਾਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣੀਆਂ ਚਾਹੀਦੀਆਂ। ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਸਮੇਤ ਹੋਰਨਾਂ ਗੁਰੂ ਘਰਾਂ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਟਨਾ ਵਿਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।