ਬੱਸ ਸਟੈਂਡ ਵਿਖੇ ਸਿਹਤ ਸਕੀਮਾਂ ਬਾਰੇ ਕੀਤਾ ਜਾਗਰੂਕ
ਬੱਸ ਸਟੈਂਡ ਵਿਖੇ ਸਿਹਤ ਸਕੀਮਾਂ ਬਾਰੇ ਕੀਤਾ ਜਾਗਰੂਕ
Publish Date: Tue, 20 Jan 2026 04:27 PM (IST)
Updated Date: Wed, 21 Jan 2026 04:01 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਤੋਂ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵੱਲੋਂ ਬੱਸ ਸਟੈਂਡ ਨਵਾਂਸ਼ਹਿਰ ਵਿਖੇ ਸਰਦੀ ਤੋਂ ਬਚਾਅ ਅਤੇ ਵੱਖ-ਵੱਖ ਸਿਹਤ ਸਕੀਮਾਂ ਤਹਿਤ ਜਾਗਰੂਕ ਕੀਤਾ। ਤਰਸੇਮ ਲਾਲ ਨੇ ਸਾਫ਼ ਪਾਣੀ ਅਤੇ ਭੋਜਨ ਦਾ ਸੇਵਨ ਕਰਨ ਸੰਬੰਧੀ ਜਾਗਰੂਕ ਕੀਤਾ। ਉਨ੍ਹਾਂ ਸੱਪ ਅਤੇ ਕੁੱਤੇ ਦੇ ਕੱਟਣ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕਰਵਾਉਣ ਸੰਬੰਧੀ ਦੱਸਿਆ। ਉਨ੍ਹਾਂ ਹੈਪਾਟਾਈਟਿਸ ਦੇ ਮੁਫ਼ਤ ਟੈਸਟ ਅਤੇ ਇਲਾਜ, ਏਡਜ਼ ਕੰਟਰੋਲ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਬੱਚੇ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ।। ਉਨ੍ਹਾਂ ਨੇ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਸੰਬੰਧੀ ਵੀ ਸਿੱਖਿਆ ਦਿੱਤੀ। ਉਨ੍ਹਾਂ ਨੇ।ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ, ਟੀਕਾਕਰਨ ਪ੍ਰੋਗਰਾਮ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕਰਦਿਆਂ ਖੇਡਾਂ ਪ੍ਰਤੀ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰਕੇ ਪੈਸਿਵ ਸਮੋਕਿੰਗ ਤੋਂ ਬਚਣ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਸਾਂਝੀਆਂ ਥਾਵਾਂ ਤੇ ਸਮੋਕਿੰਗ ਕਰਦਾ ਹੈ ਤਾਂ ਕੋਲ ਖੜ੍ਹੇ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਨੂੰ ਸਮੋਕਿੰਗ ਕਰਨ ਵਾਲੇ ਨਾਲੋਂ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸ ਮੌਕੇ ਆਸ਼ਾ ਵਰਕਰ ਮਨਜੀਤ ਕੌਰ, ਕਾਂਤਾ ਦੇਵੀ ਆਦਿ ਹਾਜ਼ਰ ਸਨ।