‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ
Publish Date: Thu, 13 Aug 2026 03:31 PM (IST)
Updated Date: Thu, 13 Aug 2026 03:32 PM (IST)
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਪੀਐਚਸੀ ਮੁਜੱਫਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਦੌਲਤਪੁਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਦੇ ਆਂਗਨਵਾੜੀ ਸੈਂਟਰ ਚ ਕੈਂਪ ਲਗਾਇਆ। ਜਿਸ ਵਿਚ ਹਾਜ਼ਰ ਲੋਕਾਂ ਨੂੰ ਸਿਹਤ ਮੁਲਾਜ਼ਮ ਘਨਸ਼ਾਮ ਨੇ ਦੱਸਿਆ ਕਿ ਬੇਟੀ ਬਚਾਓ, ਬੇਟੀ ਪੜ੍ਹਾਓ ਯੋਜਨਾ ਦੀ ਸ਼ੁਰੂਆਤ ਦੇਸ਼ ਪੱਧਰ ਤੇ 22 ਜਨਵਰੀ 2015 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰਿਆਣਾ ਦੇ ਪਾਣੀਪਤ ਤੋਂ ਸ਼ੁਰੂ ਕੀਤੀ ਸੀ।।ਜਿਸ ਦਾ ਮੁੱਖ ਉਦੇਸ਼ ਸਮਾਜ ਵਿਚ ਧੀਆਂ ਦੇ ਜੀਵਨ ਨੂੰ ਬਚਾਉਣ, ਲਿੰਗ ਦੇ ਭੇਦ ਭਾਵ ਨੂੰ ਖਤਮ ਕਰਨਾ ਅਤੇ ਉਨ੍ਹਾਂ ਨੂੰ ਉਚੇਰੀ ਸਿੱਖਿਆ ਦੇ ਕੇ ਆਪਣੇ ਪੈਰਾਂ ਤੇ ਖੜੇ ਹੋ ਕੇ ਸਨਮਾਨ ਪੂਰਵਕ ਜ਼ਿੰਦਗੀ ਜਿਉਣਾ ਹੈ।।ਸੀਐਚਓ ਡਾ. ਗੁਰਪ੍ਰੀਤ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਦਾ ਸਮਾਜ ਵਿਚ ਬਹੁਤ ਅਸਰ ਹੋਇਆ ਹੈ ਜਿਸ ਕਾਰਨ ਅੱਜ ਸਮਾਜ ਵਿਚ ਧੀਆਂ ਹਰ ਖੇਤਰ ਵਿਚ ਆਪਣਾ ਯੋਗਦਾਨ ਪਾ ਰਹੀਆਂ ਹਨ।।ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਸਮਾਜ਼ ਵਿਚ ਕਈ ਤਰ੍ਹਾਂ ਦੀਆਂ ਕੁਰੀਤੀਆਂ ਸਨ ਜਿਸ ਕਾਰਨ ਕੁੜੀਆਂ ਨੂੰ ਬੋਝ ਸਮਝਿਆ ਜਾਂਦਾ ਸੀ। ਇਸ ਦਾ ਕਾਰਨ ਦਹੇਜ਼ ਪ੍ਰਥਾ, ਮੁੰਡੇ ਦੀ ਲਾਲਸਾ ਵਰਗੀਆਂ ਕੁਰੀਤੀਆਂ ਸਨ। ਏਐਨਐਮ ਕਿਰਨਾ ਰਾਣੀ ਨੇ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨੂੰ ਹੋਰ ਵੀ ਜ਼ਿਆਦਾ ਅਸਰਦਾਰ ਢੰਗ ਨਾਲ ਚਲਾਉਣ ਲਈ ਔਰਤਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਸਮਾਜ ਵਿਚ ਅਗਰ ਕਿਸੇ ਥਾਂ ਉੱਤੇ ਔਰਤਾਂ ਨਾਲ ਵਧੀਕੀਆਂ ਹੁੰਦੀਆਂ ਹਨ ਤਾਂ ਉਨ੍ਹਾਂ ਨੂੰ ਇਸ ਖ਼ਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।।ਇਸ ਜਾਗਰੂਕਤਾ ਮੁਹਿੰਮ ਵਿਚ ਆਸ਼ਾ ਵਰਕਰ ਰਾਜ਼ ਰਾਣੀ, ਰਿੰਪੀ, ਸੁਖਦੀਪ, ਆਸ਼ਾ ਫੈਸਿਲੀਟੇਟਰ ਪਰਮੀਲਾ ਦੇਵੀ, ਆਂਗਨਵਾੜੀ ਵਰਕਰ ਪਰਮਜੀਤ ਕੌਰ ਤੋਂ ਇਲਾਵਾ ਪਿੰਡ ਦੇ ਮੋਹਤਵਰ ਵਿਅਕਤੀ ਹਾਜ਼ਰ ਸਨ।