- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮੀ ਏਕਤਾ ਹਫ਼ਤੇ ਨੂੰ ਸਮਰਪਿਤ ਜਾਗਰੂਕਤਾ ਸਮਾਗਮ ਕਰਵਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬੰਗਾ : ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰ. ਡਾ. ਇੰਦੂ ਰੱਤੀ ਦੀ ਯੋਗ ਅਗਵਾਈ ਹੇਠ ਅਤੇ ਪ੍ਰੋਗਰਾਮ ਅਫ਼ਸਰ ਡਾ. ਜੋਤੀ ਪ੍ਰਕਾਸ਼ ਦੇ ਸਹਿਯੋਗ ਸਦਕਾ ਕੌਮੀ ਏਕਤਾ ਹਫ਼ਤੇ ਨੂੰ ਸਮਰਪਿਤ ਇੱਕ ਜਾਗਰੂਕਤਾ ਸਮਾਗਮ ਕਰਵਾਇਆ। ਪ੍ਰਿੰ. ਡਾ. ਇੰਦੂ ਰੱਤੀ ਨੇ ਕਿਹਾ ਕਿ ਕੌਮੀ ਏਕਤਾ ਕਿਸੇ ਵੀ ਦੇਸ਼ ਦੀ ਤਰੱਕੀ, ਖੁਸ਼ਹਾਲੀ ਅਤੇ ਮਜ਼ਬੂਤੀ ਦਾ ਆਧਾਰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਰਗੇ ਵਿਭਿੰਨਤਾ ਭਰਪੂਰ ਦੇਸ਼ ਵਿਚ ਵੱਖ-ਵੱਖ ਧਰਮਾਂ, ਭਾਸ਼ਾਵਾਂ, ਸੱਭਿਆਚਾਰਾਂ ਅਤੇ ਭਾਈਚਾਰਿਆਂ ਦੇ ਲੋਕਾਂ ਦਾ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨਾਲ ਰਹਿਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਆਪਸੀ ਸਾਂਝ ਨੂੰ ਕਾਇਮ ਰੱਖਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਨਾ ਦਿੱਤੀ। ਸਮੂਹ ਹਾਜ਼ਰੀਨ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ, ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਮਿਲ-ਜੁਲ ਕੇ ਰਹਿਣ ਦਾ ਸੰਕਲਪ ਲਿਆ। ਇਸ ਦੇ ਨਾਲ ਹੀ ਐੱਨਐੱਸਐੱਸ ਵਲੰਟੀਅਰਾਂ ਨੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਕੌਮੀ ਏਕਤਾ, ਸਮਾਜਿਕ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦਾ ਪ੍ਰਣ ਲਿਆ। ਸਮਾਗਮ ਦੇ ਸੰਚਾਲਕ ਪ੍ਰੋ. ਤਵਿੰਦਰ ਕੌਰ ਨੇ ਕਿਹਾ ਕਿ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਕੌਮੀ ਏਕਤਾ ਦੀ ਭਾਵਨਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਵਿਚ ਸਦਭਾਵਨਾ, ਸਹਿਣਸ਼ੀਲਤਾ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਦਾ ਵਾਹਕ ਬਣਨ ਲਈ ਪ੍ਰੇਰਿਤ ਸੀ। ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਨਿਰਮਲਜੀਤ ਕੌਰ ਅਤੇ ਵਲੰਟੀਅਰ ਵਿਦਿਆਰਥੀ ਹਾਜ਼ਰ ਸਨ।