- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਸਿਹਤ ਸਹੁਲਤਾਂ ਬਾਰੇ ਕੀਤਾ ਜਾਗਰੂਕ

ਰਮੇਸ਼ ਸ਼ਰਮਾ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਹਸਪਤਾਲ ’ਚ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਐੱਸਐਮਓ ਅਜੈ ਬਸਰਾ ਦੀ ਯੋਗ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐੱਸਐਮਓ ਡਾ. ਅਜੈ ਬਸਰਾ, ਡਾ. ਆਕਾਸ਼ ਅਤੇ ਸਿਹਤ ਮੁਲਾਜ਼ਮਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕੰਨਿਆ ਭਰੂਣ ਹਤਿਆ ਵਰਗੀ ਸਮਾਜਿਕ ਬੁਰਾਈ ਨੂੰ ਰੋਕਣ ਅਤੇ ਬੱਚੀਆਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਸਤਿਕਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸੇ ਮੁਹਿੰਮ ਤਹਿਤ ਗਰਭਵਤੀ ਔਰਤਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਕਰਨ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਨਾਲ-ਨਾਲ, ਗਰਭਵਤੀ ਔਰਤਾਂ ਨੂੰ ਸਾਰੀਆਂ ਸਿਹਤ ਸਹੂਲਤਾਂ, ਟੀਕਾਕਰਨ ਅਤੇ ਸਿਵਲ ਹਸਪਤਾਲਾਂ ਵਿਚ ਸੁਰੱਖਿਅਤ ਜਣੇਪਾ ਕਰਵਾਉਣ ਦੀ ਸਹੁਲਤ ਦਿੱਤੀ ਜਾਂਦੀ ਹੈ। ਜਿਸਦਾ ਲੋਕਾਂ ਵੱਲੋਂ ਲਾਭ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੀਆਂ ਪ੍ਰਤੀ ਰਵੱਈਆ ਬਦਲਣ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਮਾਵਾਂ ਅਤੇ ਧੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੁਲਤਾਂ ਪ੍ਰਤੀ ਜਾਗਰੂਕ ਕਰਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਏਐਨਐਮ ਸੁਰੇਖਾ ਰਾਣੀ, ਬਲਜੀਤ, ਆਸ਼ਾ ਵਰਕਰ ਪਰਮਿੰਦਰ, ਜਸਵਿੰਦਰ, ਕਾਂਤਾ, ਕੁਲਵਿੰਦਰ ਕੌਰ ਐੱਲਐੱਚਵੀ ਗਗਨਦੀਪ ਕੌਰ ਸਮੇਤ ਹੋਰ ਸਿਹਤ ਮੁਲਾਜ਼ਮ ਅਤੇ ਲੋਕ ਹਾਜਰ ਸਨ।