ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
Publish Date: Sun, 04 Jan 2026 03:21 PM (IST)
Updated Date: Sun, 04 Jan 2026 03:23 PM (IST)
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ
ਮਾਣਯੋਗ ਕਾਰਜਕਾਰੀ ਚੇਅਰਮੈਨ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ ਪ੍ਰਿਆ ਸੂਦ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਸੀਜੇਐਮ-ਕਮ-ਸਕੱਤਰ ਡਾ. ਅਮਨਦੀਪ ਵੱਲੋਂ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਮਰੀਜਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ। ਯੂਥ ਅਗੇਂਸਟ ਡਰੱਗਜ਼“ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਬਾਰੇ ਜਾਗਰੂਕ ਕਰਨਾ ਹੈ। ਇਸ ਤਹਿਤ ਪਿੰਡ ਲੰਗੜੋਆ, ਪਿੰਡ ਮਹਿਰਮਪੁਰ ਅਤੇ ਓਟ ਸੈਂਟਰ ਪੀਐੱਚਸੀ ਜਾਡਲਾ ਵਿਖੇ ਵੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।