ਫੁੱਟਬਾਲ ਟੂਰਨਾਮੈਂਟ ਦੌਰਾਨ ਸਿਹਤ ਪ੍ਰੋਗਰਾਮਾਂ ਸਬੰਧੀ ਕੀਤਾ ਜਾਗਰੂਕ
ਫੁੱਟਬਾਲ ਟੂਰਨਾਮੈਂਟ ਦੌਰਾਨ ਸਿਹਤ ਪ੍ਰੋਗਰਾਮਾਂ ਸੰਬੰਧੀ ਕੀਤਾ ਜਾਗਰੂਕ
Publish Date: Thu, 19 Feb 2026 04:23 PM (IST)
Updated Date: Fri, 20 Feb 2026 04:04 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਤੋਂ ਤਰਸੇਮ ਲਾਲ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵੱਲੋਂ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ ਵੈੱਲਫੇਅਰ ਐਂਡ ਸਪੋਰਟਸ ਕਲੱਬ ਬਰਨਾਲਾ ਕਲਾਂ ਵੱਲੋਂ ਹਰਜਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿਤ ਫੁੱਟਬਾਲ ਟੂਰਨਾਮੈਂਟ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਤਹਿਤ ਜਾਗਰੂਕ ਕੀਤਾ। ਉਨ੍ਹਾਂ ਸਿਹਤ ਪ੍ਰੋਗਰਾਮਾਂ ਸਬੰਧੀ ਜਾਗਰੂਕ ਕਰਦਿਆਂ ਹਮੇਸ਼ਾ ਸਾਫ਼ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਅਤੇ ਭੋਜਨ ਦਾ ਸੇਵਨ ਕਰਨ ਸਬੰਧੀ, ਸੱਪ ਤੇ ਕੁੱਤੇ ਦੇ ਕੱਟੇ ਦਾ ਮੁਫ਼ਤ ਇਲਾਜ ਨੇੜੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਤੋਂ ਕਰਵਾਉਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਹੈਪੇਟਾਈਟਿਸ ਤੋਂ ਬਚਾਅ, ਮੁਫ਼ਤ ਟੈਸਟ ਤੇ ਇਲਾਜ ਸਬੰਧੀ ਤੇ ਏਡਜ਼ ਕੰਟਰੋਲ ਪ੍ਰੋਗਰਾਮ ਬਾਰੇ ਦੱਸਿਆ। ਇਸ ਸਬੰਧੀ ਜਾਗਰੂਕਤਾ ਅਤਿ ਜ਼ਰੂਰੀ ਹੈ ਤਾਂ ਜੋ ਬੱਚੇ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਉਨ੍ਹਾਂ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਤਹਿਤ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਸੰਬੰਧੀ ਸਿਹਤ ਸਿੱਖਿਆ ਦਿੱਤੀ।।ਉਨ੍ਹਾਂ ਨੇ ਨੈਸ਼ਨਲ ਵੈਕਟਰ ਬੋਰਨ ਡਜੀਜ ਕੰਟਰੋਲ ਪ੍ਰੋਗਰਾਮ, ਰਾਸ਼ਟਰੀ ਟੀਕਾਕਰਨ ਪ੍ਰੋਗਰਾਮ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕ ਕੀਤਾ। ਉਨ੍ਹਾਂ ਕਿਹਾ ਜੇਕਰ ਬੱਚਿਆਂ ਨੂੰ ਛੋਟੀ ਉਮਰ ਵਿਚ ਹੀ ਖੇਡਾਂ ਨਾਲ ਜੋੜ ਦਿੱਤਾ ਜਾਵੇ। ਤਾਂ ਯੁੱਧ ਨਸ਼ਿਆਂ ਵਿਰੁੱਧ ਦੇ ਅਸਲ ਮਨੋਰਥ ਨੂੰ ਹਾਸਲ ਕਰ ਸਕਦੇ ਹਾਂ। ਉਨ੍ਹਾਂ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਖ਼ਾਸ ਕਰ ਕੇ ਪੈਸਿਵ ਸਮੋਕਿੰਗ ਤੋਂ ਬਚਣ ਲਈ ਸਿੱਖਿਆ ਦਿੰਦੇ ਹੋਏ ਕਿਹਾ ਕਿ ਜਦੋਂ ਕੋਈ ਵਿਅਕਤੀ ਸਾਂਝੀਆਂ ਥਾਵਾਂ ਤੇ ਸਮੋਕਿੰਗ ਕਰਦਾ ਹੈ ਤਾਂ ਕੋਲ ਖੜ੍ਹੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਨੂੰ ਸਮੋਕਿੰਗ ਕਰਨ ਵਾਲੇ ਨਾਲੋਂ ਜ਼ਿਆਦਾ ਨੁਕਸਾਨ ਹੁੰਦਾ ਹੈ। ਇਸ ਮੌਕੇ ਸੁਰਜੀਤ ਸਿੰਘ, ਅਮਨਦੀਪ ਸਿੰਘ, ਕੁਲਜਿੰਦਰ ਸਿੰਘ, ਰਜਿੰਦਰ ਸਿੰਘ, ਗੁਰਕੀਰਤ ਸਿੰਘ, ਜਸਵਿੰਦਰ ਸਿੰਘ, ਗੁਰਮੁੱਖ ਸਿੰਘ, ਹਰਵਿੰਦਰ ਸਿੰਘ, ਜਸਪਾਲ ਸਿੰਘ, ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਰੋਮੀ, ਹਰਮਨਜੀਤ ਸਿੰਘ, ਭੱਜਾ, ਸੁੱਖ, ਦੀਪਾ, ਨਬੀ, ਗੈਰੀ, ਤੰਨੂ, ਸੰਨੀ, ਹਰੀਸ਼, ਨਭੀ ਲੁੱਕਾ, ਲੱਖਾ ਰੋਹਿਤ, ਜੋਤੀ ਧਮਾਈ, ਅਕਾਸ਼, ਜਸਵਿੰਦਰ ਸਿੰਘ, ਸਮੂਹ ਖਿਡਾਰੀ, ਕਲੱਬ ਮੈਂਬਰ ਹਾਜ਼ਰ ਸਨ।