ਟ੍ਰੈਫਿਕ ਨਿਯਮਾਂ ਸਬੰਧੀ ਕੀਤਾ ਜਾਗਰੂਕ
ਟ੍ਰੈਫਿਕ ਨਿਯਮਾਂ ਸੰਬੰਧੀ ਕੀਤਾ ਜਾਗਰੂਕ
Publish Date: Thu, 22 Jan 2026 04:40 PM (IST)
Updated Date: Fri, 23 Jan 2026 04:04 AM (IST)
ਸੁਰਿੰਦਰ ਦੁੱਗਲ, ਪੰਜਾਬੀ ਜਾਗਰਣ, ਜਾਡਲਾ : ਸਾਈਂ ਕਾਲਜ ਆਫ਼ ਐਜੂਕੇਸ਼ਨ ਜਾਡਲਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ। ਇਹ ਪ੍ਰੋਗਰਾਮ ਐੱਨਐੱਸਐੱਸ ਵਿਭਾਗ ਦੇ ਇੰ: ਬਲਵਿੰਦਰ ਕੌਰ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐੱਸਆਈ ਪਰਵੀਨ ਕੁਮਾਰ ਦੇ ਸਹਿਯੋਗ ਨਾਲ ਕਰਵਾਇਆ। ਏਐੱਸਆਈ ਪਰਵੀਨ ਕੁਮਾਰ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ, ਹੈਲਮੈਟ ਅਤੇ ਸੀਟ ਬੈਲਟ ਦੀ ਮਹੱਤਤਾ, ਨਾਬਾਲਗ ਡਰਾਈਵਿੰਗ ਤੋਂ ਬਚਾਅ, ਸੜਕ ਸੁਰੱਖਿਆ, ਲਾਇਸੈਂਸ ਦੀ ਅਹਿਮੀਅਤ, ਸਾਈਬਰ ਅਪਰਾਧ, ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਅਤੇ ਹਾਈ ਸਪੀਡ ਦੇ ਖ਼ਤਰੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਅਣਗਹਿਲੀ ਕਾਰਨ ਅਨੇਕਾਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ। ਕਾਲਜ ਦੇ ਚੇਅਰਮੈਨ ਪੀਕੇ ਜੌਹਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ, ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਜਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ। ਇਸ ਮੌਕੇ ਉੱਪ ਚੇਅਰਮੈਨ ਇੰਜ. ਗੌਰਵ ਜੌਹਰ, ਮੈਨੇਜਿੰਗ ਡਾਇਰੈਕਟਰ ਅਨੁਪਮ ਜੌਹਰ, ਪ੍ਰਿੰ. ਸੁਨੀਲਾ ਧੀਰ ਅਤੇ ਸਮੂਹ ਸਟਾਫ ਮੈਂਬਰ ਵੀ ਸ਼ਾਮਿਲ ਸਨ।