ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ
ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Thu, 01 Jan 2026 04:38 PM (IST)
Updated Date: Fri, 02 Jan 2026 04:05 AM (IST)
01ਐਨਐਸਆਰ04ਪੀ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਖੇ ਕਰਵਾਏ ਜਾਗਰੂਕਤਾ ਸੈਮੀਨਾਰ ਚ ਹਾਜ਼ਰ ਪਤਵੰਤੇ। ਪੰਜਾਬੀ ਜਾਗਰਣ ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸਏਐਸ ਨਗਰ ਦੇ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਪ੍ਰਿਆ ਸੂਦ ਅਤੇ ਸੀਜੇਐਮ-ਕਮ-ਸਕੱਤਰ ਡਾ. ਅਮਨਦੀਪ ਦੀ ਅਗਵਾਈ ਹੇਠ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਪੈਰਾ ਲੀਗਲ ਵਲੰਟੀਅਰਾਂ ਵੱਲੋਂ ਕੇਂਦਰ ਵਿਚ ਮੌਜੂਦ ਮਰੀਜ਼ਾ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਅਤੇ ਨਸ਼ਿਆ ਤੋਂ ਦੂਰ ਰਹਿਣ ਸੰਬੰਧੀ ਸਹੁੰ ਵੀ ਚੁੱਕਾਈ। ਇਸ ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਤੇ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਬਾਰੇ ਜਾਗਰੂਕ ਕਰਨਾ ਹੈ।।ਉਨ੍ਹਾਂ ਕਿਹਾ ਕਿ ਨਸ਼ਿਆ ਦੇ ਖਾਤਮੇ ਲਈ ਲੋਕਾਂ ਨੂੰ ਪਿੰਡ ਪੱਧਰ ਤੇ ਯਤਨ ਕਰਨ ਦੀ ਲੋੜ ਹੈ। ਇਸ ਮੌਕੇ ਵਾਸਦੇਵ ਪ੍ਰਦੇਸੀ, ਦੇਸ ਰਾਜ ਬਲੀ ਤੇ ਕਸ਼ਮੀਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।