ਨਸ਼ਿਆਂ ਖ਼ਿਲਾਫ਼ ਕਰਵਾਇਆ ਜਾਗਰੂਕਤਾ ਸੈਮੀਨਾਰ
ਨਸ਼ਿਆ ਖਿਲ਼ਾਫ ਕਰਵਾਇਆ ਜਾਗਰੂਕਤਾ ਸੈਮੀਨਾਰ
Publish Date: Fri, 02 Jan 2026 03:54 PM (IST)
Updated Date: Fri, 02 Jan 2026 03:56 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਕਾਰਜਕਾਰੀ ਚੇਅਰਮੈਨ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐਸ ਨਗਰ ਦੇ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਅਤੇ ਸੀਜੇਐਮ-ਕਮ-ਸਕੱਤਰ ਡਾ. ਅਮਨਦੀਪ ਦੀ ਅਗਵਾਈ ਹੇਠ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਮੁਬਾਰਕਪੁਰ ਅਤੇ ਭਾਰਤ ਹਸਪਤਾਲ ਨਸ਼ਾ ਮੁਕਤੀ ਕੇਂਦਰ ਵਿਚ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਪੈਰਾਲੀਗਲ ਵਲੰਟੀਅਰ ਵਾਸਦੇਵ ਪ੍ਰਦੇਸੀ, ਦੇਸ ਰਾਜ ਬਲੀ ਅਤੇ ਕਸ਼ਮੀਰ ਸਿੰਘ ਵੱਲੋ ਕੇਂਦਰ ਵਿਚ ਮੌਜੂਦ ਮਰੀਜ਼ਾ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਅਤੇ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਸਹੁੰ ਵੀ ਚੁੱਕੀ ਗਈ। ਇਸ ਮੌਕੇ ਪਿੰਡਾਂ ਦੇ ਨੌਜਵਾਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕੀਤਾ ਗਿਆ।