- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਹਮਾ 'ਚ ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੀਆਂ ਹਦਾਇਤਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਤਿੰਦਰ ਪਾਲ ਸਿੰਘ ਖੁਰਮੀ ਅਤੇ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ਸੀਜੇਐੱਮ-ਕਮ-ਸਕੱਤਰ ਡਾ. ਅਮਨਦੀਪ ਦੇ ਨਿਰਦੇਸ਼ਾਂ ਤਹਿਤ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡ ਕਾਹਮਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਤਹਿਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ। ਇਸ ਮੌਕੇ ਪੈਰਾਲੀਗਲ ਵਲੰਟੀਅਰਜ਼ ਅਵਤਾਰ ਚੰਦ ਚੁੰਬਰ, ਜਸਵਿੰਦਰ ਕੌਰ ਰਾਣੀ, ਜੋਗਾ ਸਿੰਘ ਅਤੇ ਰਵਜੋਤ ਸਿੰਘ ਚੁੰਬਰ ਵੱਲੋਂ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਮਾਜ ਵਿਚ ਮਾਨਸਿਕ ਰੋਗਾਂ ਨਾਲ ਜੁੜੀਆਂ ਧਾਰਨਾਵਾਂ ਨੂੰ ਦੂਰ ਕਰਨਾ ਅਤੇ ਪੀੜਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣਕਾਰੀ ਦੇਣਾ ਸੀ। ਉਨ੍ਹਾਂ ਦੱਸਿਆ ਕਿ ਮਾਨਸਿਕ ਰੋਗਾਂ ਨਾਲ ਪੀੜਤ ਵਿਅਕਤੀਆਂ ਨੂੰ ਸਮਾਜ ਵਿਚ ਬਰਾਬਰ ਦੇ ਅਧਿਕਾਰ ਅਤੇ ਸਨਮਾਨ ਦੇਣ ਲਈ ਮਾਨਸਿਕ ਸਿਹਤ ਸੰਭਾਲ ਐਕਟ ਬਣਾਇਆ ਗਿਆ ਹੈ। ਅਜਿਹੇ ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਡਾਕਟਰੀ ਸਹੂਲਤਾਂ ਮਿਲਣਾ ਅਥਾਰਿਟੀ ਵੱਲੋਂ ਯਕੀਨੀ ਬਣਾਇਆ ਜਾ ਰਿਹਾ ਹੈ। ਮਾਨਸਿਕ ਰੋਗਾਂ ਨਾਲ ਪੀੜਤ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਕਾਨੂੰਨੀ ਅਪਰਾਧ ਹੈ। ਹਰੇਕ ਪੀੜਤ ਵਿਅਕਤੀ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਨਮਾਨ ਜਨਕ ਇਲਾਜ ਅਤੇ ਕੌਂਸਲਿੰਗ ਪ੍ਰਾਪਤ ਕਰਨ ਦਾ ਪੂਰਾ ਅਧਿਕਾਰ ਹੈ। ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਮਦਦ ਜਾਂ ਸਲਾਹ ਲਈ ਅਥਾਰਟੀ ਦੇ ਟੋਲ-ਫ੍ਰੀ ਨੰਬਰ 15100 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਸਮਾਜ ਦਾ ਕੋਈ ਵੀ ਲੋੜਵੰਦ ਨਾਗਰਿਕ ਮੁਫ਼ਤ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।