ਪੱਤਰ ਪੇ੍ਰਰਕ, ਬਲਾਚੌਰ : ਸਾਂਝ ਕੇਂਦਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮੁੱਤੋਂ ਵਿਖੇ ਸਾਈਬਰ ਕ੍ਰਾਈਮ, ਡਰੱਗ ਤੇ ਟ੍ਰੈਫਿਕ ਨਿਯਮਾਂ ਸੰਬੰਧੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ। ਸਾਂਝ ਕੇਂਦਰ ਦੇ ਇੰਚਾਰਜ ਵਿਨੋਦ ਕੁਮਾਰ ਤੇ ਟ੍ਰੈਫਿਕ ਐਜੂਕੇਸ਼ਨਲ ਸੈੱਲ ਦੇ ਇੰਚਾਰਜ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਸੰਦੇਸ਼ ਦਿੱਤਾ। ਉਨਾਂ੍ਹ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਇਸ ਲਈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਕੇ ਆਪਣੀ ਤੇ ਦੂਜਿਆਂ ਦੀ ਜਾਨ ਨੂੰ ਖਤਰੇ ਵਿਚ ਨਾ ਪਾਓ, ਬਚਾਅ ਵਿਚ ਹੀ ਸੁਰੱਖਿਆ ਹੈ। ਇਸ ਲਈ ਸਾਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਸਾਈਬਰ ਕਰਾਈਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨਾਂ੍ਹ ਕਿਹਾ ਕਿ ਸ਼ਾਤਿਰਾਂ ਦੀਆਂ ਕਾਲਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਅਤੇ ਨਸ਼ਾ ਲੈਣ ਵਾਲੇ ਵਿਅਕਤੀਆਂ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੁਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰਖਿਆ ਜਾਂਦਾ ਹੈ। ਇਸ ਤੋਂ ਇਲਾਵਾ ਸਾਂਝ ਕੇਂਦਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਸੇਵਾਵਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਸਕੂਲ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।