ਵਿਸ਼ਵ ਏਡਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ
ਵਿਸ਼ਵ ਏਡਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ ।
Publish Date: Thu, 04 Dec 2025 04:05 PM (IST)
Updated Date: Thu, 04 Dec 2025 04:08 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਣਯੋਗ ਜ਼ਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਦੀ ਹਦਾਇਤਾਂ ਤਹਿਤ ਸਿਵਲ ਜੱਜ (ਸੀਨੀਅਰ ਡੀਵੀਜ਼ਨ)/ ਸੀਜੇਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਡਾ. ਅਮਨਦੀਪ ਦੀ ਅਗਵਾਈ ਹੇਠ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਧੂ ਹਸਪਤਾਲ, ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਵਿਸ਼ਵ ਏਡਜ਼ ਦਿਨ ਦੇ ਮੌਕੇ ‘ਤੇ ਸੰਧੂ ਹਸਪਤਾਲ, ਸ.ਭ.ਸ ਨਗਰ ਵਿੱਚ ਉਨ੍ਹਾਂ ਵੱਲੋਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਐਚਆਈਵੀ ਸੰਕਰਮਣ ਕਾਰਨ ਫੈਲਣ ਵਾਲੀ ਬਿਮਾਰੀ ਏਡਜ਼ ਬਾਰੇ ਸਾਰੇ ਉਮਰ ਦੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਹ ਦਿਨ ਸਿਹਤਮੰਦ ਅਤੇ ਚੰਗੇ ਜੀਵਨ ਦੇ ਲਈ ਇਸ ਬਿਮਾਰੀ ਬਾਰੇ ਜਾਣਕਾਰੀ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਇਸ ਦਿਵਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਆ ਅਤੇ ਬਚਾਅ ਦੇ ਤਰੀਕਿਆਂ ਬਾਰੇ ਸਿੱਖਿਅਤ ਕਰਨਾ ਹੈ । ਇਸ ਮੌਕੇ ਡਾਕਟਰ ਜੇਐਸ ਸੰਧੂ ਅਤੇ ਹੋਰ ਸਟਾਫ ਹਾਜ਼ਰ ਸਨ।