ਬੀਏ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ
ਬੀਏ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ
Publish Date: Thu, 16 Apr 2026 04:29 PM (IST)
Updated Date: Fri, 17 Apr 2026 04:03 AM (IST)
16ਐਨਐਸਆਰ26ਪੀ ਅਮਰਦੀਪ ਕਾਲਜ ਦੀਆਂ ਬੀਏ ਦੀਆਂ ਹੋਣਹਾਰ ਵਿਦਿਆਰਥਣਾਂ। ਪੰਜਾਬੀ ਜਾਗਰਣ ਦੇਸ ਰਾਜ ਬੰਗਾ, ਪੰਜਾਬੀ ਜਾਗਰਣ, ਮੁਕੰਦਪੁਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀਏ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਸੰਜਨਾ ਪੁੱਤਰੀ ਹਰਮੇਸ਼ ਲਾਲ ਵਾਸੀ ਪਿੰਡ ਮੱਲਾਬੇਦੀਆਂ ਨੇ 74.6 ਫ਼ੀਸਦੀ ਅੰਕ ਹਾਸਲ ਕਰ ਕੇ ਕਲਾਸ ਚੋਂ ਪਹਿਲਾ, ਵਿਦਿਆਰਥਣ ਤਰਨਪ੍ਰੀਤ ਕੌਰ ਪੁੱਤਰੀ ਜਸਵੀਰ ਸਿੰਘ ਵਾਸੀ ਪਿੰਡ ਉੜਾਪੜ ਨੇ 67.8 ਫੀਸਦੀ ਅੰਕ ਹਾਸਲ ਕਰ ਕੇ ਕਲਾਸ ਚੋਂ ਦੂਸਰਾ ਤੇ ਵਿਦਿਆਰਥਣ ਮਨਦੀਪ ਕੌਰ ਪੁੱਤਰੀ ਪਰਕਾਸ਼ ਦਾਸ ਵਾਸੀ ਪਿੰਡ ਖਾਨਖਾਨਾ ਨੇ 67 ਫ਼ੀਸਦੀ ਅੰਕ ਹਾਸਲ ਕਰ ਕੇ ਕਲਾਸ ਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਪ੍ਰਿੰ. ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਡਾ. ਨਿਰਦੋਸ਼ ਕੌਰ, ਪ੍ਰੋ. ਜਗਵਿੰਦਰ ਸਿੰਘ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।