ਪੱਤਰ ਪੇ੍ਰਕ,ਨਵਾਂਸ਼ਹਿਰ : ਸਥਾਨਕ ਮੂਸਾਪੁਰ ਰੋਡ ਤੇ ਸਥਿਤ ਆਰਐੱਮਬੀ ਡੀਏਵੀ ਸੈਨਟੇਨਰੀ ਪਬਲਿਕ ਸਕੂਲ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਤੌਰ 'ਤੇ ਮਨਾਇਆ ਗਿਆ। ਇਸ ਦੇ ਨਾਲ ਹੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ550 ਵਾਂ ਪ੍ਰਕਾਸ਼ ਪੁਰਬ ਵੀ ਪਿ੍ਰੰਸੀਪਲ ਸੋਨਾਲੀ ਸ਼ਰਮਾ ਦੀ ਦੇਖ ਰੇਖ ਹੇਠ ਬੜੀ ਧੂਮ ਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ। ਸਮਾਗਮ ਵਿਚ ਨਵਾਂਸ਼ਹਿਰ ਹਲਕਾ ਇੰਚਾਰਜ ਜਰਨੈਲ ਸਿੰਘ ਵਾਹਦ ਅਤੇ ਸੁਰਿੰਦਰ ਸਿੰਘ ਗੁਲਸ਼ਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚੰਡ ਕੀਤੀ ਗਈ। ਉਪਰੰਤ ਪਿ੍ਰੰਸੀਪਲ ਵੱਲੋਂ ਸਾਰੇ ਮਹਿਮਾਨਾਂ ਦਾ ਸਵਾਗਤ ਬੂਟੇ ਦੇ ਕੇ ਕੀਤਾ ਗਿਆ। ਉਪਰੰਤ ਪ੍ਰਸਿੱਧ ਸੰਗੀਤ ਅਧਿਆਪਕ ਵੱਲੋਂ ਗੁਰੂ ਕੀ ਬਾਣੀ ਗਾ ਕੇ ਰੰਗ ਬੰਨਿ੍ਹਆ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਕੀਰਤਨ, ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਸਕੂਲ ਦੇ ਵਿਦਿਆਰਥੀ, ਉਨ੍ਹਾਂ ਦੇ ਮਾਤਾ ਪਿਤਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।