ਜ਼ਿਲ੍ਹੇ ਅੰਦਰ ਬੇਸਹਾਰਾ ਪਸ਼ੂਆਂ ਨੂੰ ਛੱਡਣ ’ਤੇ ਪਾਬੰਦੀ
ਜ਼ਿਲ੍ਹੇ ਅੰਦਰ ਬੇਸਹਾਰਾ ਗਾਵਾਂ/ਪਸ਼ੂਆਂ ਨੂੰ ਛੱਡਣ 'ਤੇ ਲਾਈ ਪਾਬੰਦੀ-ਜ਼ਿਲ੍ਹਾ ਮੈਜਿਸਟਰੇਟ
Publish Date: Sat, 10 Jan 2026 06:17 PM (IST)
Updated Date: Sun, 11 Jan 2026 04:07 AM (IST)

ਨਵਾਂਸ਼ਹਿਰ ’ਚੋਂ ਸਵੇਰੇ 7 ਤੋਂ ਰਾਤ 9 ਵਜੇ ਤੱਕ ਓਵਰਲੋਡ ਹੈਵੀ ਵਾਹਨਾਂ ਦੇ ਲੰਘਣ ’ਤੇ ਪਾਬੰਦੀ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਐਕਟ 2023 ਤਹਿਤ ਜ਼ਿਲ੍ਹੇ ’ਚ ਕਿਸੇ ਵੀ ਥਾਂ ਤੇ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਆਪਣੇ ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਇੱਕ ਹੋਰ ਹੁਕਮ ਰਾਹੀਂ ਸ਼ਹਿਰ ਨਵਾਂਸ਼ਹਿਰ ’ਚੋਂ ਸਵੇਰੇ 7 ਤੋਂ ਰਾਤ 9 ਵਜੇ ਤੱਕ ਓਵਰਲੋਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ ’ਤੇ ਜਾਣਾ, ਸਾਮਾਨ ਆਦਿ) ਨੂੰ ਲੰਘਣ/ਦਾਖਲ ਹੋਣ ਤੋਂ ਪਾਬੰਦੀ ਲਾ ਦਿੱਤੀ ਹੈ। ਹੁਕਮ ਵਿਚ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਵਿਚੋਂ ਓਵਰਲੋਡਡ ਵਾਹਨਾਂ ਦੇ ਲੰਘਣ ਨਾਲ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮ ਤੇ ਹੋਰ ਲੋਕਾਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ ਤੇ ਹਾਦਸਾ ਹੋਣ ਦਾ ਖਦਸਾ ਰਹਿੰਦਾ ਹੈ। ਇਸ ਲਈ ਸੰਭਾਵੀ ਹਾਦਸਿਆਂ ਨੂੰ ਰੋਕਣ ਅਤੇ ਨਿਰਵਿਘਨ ਟ੍ਰੈਫਿਕ ਸੁਚਾਰੂ ਬਣਾਉਣ ਲਈ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 8 ਜੁਲਾਈ ਤੱਕ ਲਾਗੂ ਰਹਿਣਗੇ।